- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੇਲ ਵਿਭਾਗ ਦੀ ਮੁਸਤੈਦੀ ਸਦਕਾ ਸਾਲ 2019 ਵਿੱਚ ਜੇਲਾਂ ‘ਚੋਂ 1086 ਮੋਬਾਈਲ ਬਰਾਮਦ
ਜੇਲਾਂ ਦੀ ਸੁਰੱਖਿਆ ਲਈ ਚੁੱਕੇ ਗਏ ਠੋਸ ਕਦਮ
ਚੰਡੀਗੜ – ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਜੇਲਾਂ ਦੀ ਸਖਤ ਸੁਰੱਖਿਆ ਹਰ ਹਾਲ ਵਿੱਚ ਯਕੀਨੀ ਬਣਾਏ ਜਾਣ ਦੇ ਦਿੱਤੇ ਸਖਤ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜੇਲ ਵਿਭਾਗ ਵੱਲੋਂ ਸੂਬੇ ਦੀਆਂ ਜੇਲਾਂ ਵਿੱਚੋਂ ਲੰਘ ਰਹੇ ਸਾਲ 2019 ਵਿੱਚ ਹੁਣ ਤੱਕ 1086 ਮੋਬਾਈਲ ਫੋਨ ਫੜੇ ਗਏ। ਸਰੁੱਖਿਆ ਵਿੱਚ ਕੋਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਵਿਭਾਗ ਵੱਲੋਂ ਬਣਦੀ ਕਾਨੂੰਨੀ ਤੇ ਅਨੁਸ਼ਾਸਨੀ ਕਾਰਵਾਈ ਵੀ ਆਰੰਭੀ ਗਈ ਤਾਂ ਜੋ ਬਾਕੀ ਜੇਲ ਕਰਮਚਾਰੀਆਂ ਨੂੰ ਸਖਤ ਸੁਨੇਹਾ ਦਿੱਤਾ ਜਾ ਸਕੇ। ਇਹ ਜਾਣਕਾਰੀ ਜੇਲ ਵਿਭਾਗ ਦੇ ਬੁਲਾਰੇ ਵੱਲੋਂ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ। ਜੇਲ ਮੰਤਰੀ ਸ. ਰੰਧਾਵਾ ਵੱਲੋਂ ਵੀ ਇਹ ਸਖਤ ਹਦਾਇਤਾਂ ਜਾਰੀ ਹਨ ਕਿ ਜੇਲਾਂ ਦੀ ਸਰੁੱਖਿਆ ਨਾਲ ਕਿਸੇ ਪ੍ਰਕਾਰ ਦਾ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਇਸ ਮਾਮਲੇ ਵਿੱਚ ਕੋਈ ਢਿੱਲ ਨਾ ਵਰਤੀ ਜਾਵੇਗੀ। ਬੁਲਾਰੇ ਨੇ ਦੱਸਿਆ ਕਿ ਜੇਲਾਂ ਵਿੱਚ ਸੁਰੱਖਿਆ ਦੇ ਲਿਹਾਜ਼ ਨਾਲ ‘ਜ਼ੀਰੋ ਟਾਲਰੈਂਸ’ ਅਪਣਾਉਂਦਿਆਂ ਮੁਸਤੈਦੀ ਨਾਲ ਨਿਰੰਤਰ ਕੀਤੀ ਜਾਂਦੀ ਚੈਕਿੰਗ ਅਤੇ ਤਲਾਸ਼ੀ ਲਈ ਵਰਤੇ ਜਾਂਦੇ ਆਧੁਨਿਕ ਯੰਤਰਾਂ ਦੀ ਮੱਦਦ ਨਾਲ ਇਸ ਸਾਲ 23 ਦਸੰਬਰ ਤੱਕ ਕੁੱਲ 1086 ਮੋਬਾਈਲ ਫੋਨ ਫੜੇ ਗਏ ਜਿਨਾਂ ਵਿੱਚੋਂ ਕੇਂਦਰੀ ਜੇਲ ਲੁਧਿਆਣਾ ਵਿੱਚ 338, ਫਿਰੋਜ਼ਪੁਰ ਵਿੱਚ 109, ਕਪੂਰਥਲਾ ਵਿੱਚ 107, ਫਰੀਦਕੋਟ ਵਿੱਚ 96, ਅੰਮ੍ਰਿਤਸਰ ਵਿੱਚ 95, ਪਟਿਆਲਾ ਵਿੱਚ 71, ਬਠਿੰਡਾ ਵਿੱਚ 66, ਰੂਪਨਗਰ ਵਿੱਚ 46, ਹੁਸ਼ਿਆਰਪੁਰ ਵਿੱਚ 34, ਨਵੀਂ ਜੇਲ ਨਾਭਾ ਵਿੱਚ 29, ਸੰਗਰੂਰ ਵਿੱਚ 28, ਬਰਨਾਲਾ ਵਿੱਚ 22, ਮਾਨਸਾ ਵਿੱਚ 6, ਗੁਰਦਾਸਪੁਰ ਵਿੱਚ 3, ਪਠਾਨਕੋਟ ਵਿੱਚ 2, ਬੋਰਸਟਲ ਜੇਲ ਲੁਧਿਆਣਾ ਅਤੇ ਜਨਾਨਾ ਜੇਲ ਲੁਧਿਆਣਾ ਵਿੱਚ 1-1 ਮੋਬਾਈਲ ਬਰਾਮਦ ਹੋਏ।ਉਨਾਂ ਅੱਗੇ ਦੱਸਿਆ ਕਿ ਚਾਰ ਕੇਂਦਰੀ ਜੇਲਾਂ ਅੰਮ੍ਰਿਤਸਰ, ਕਪੂਰਥਲਾ, ਲੁਧਿਆਣਾ ਅਤੇ ਬਠਿੰਡਾ ਵਿੱਚ ਮੁੱਖ ਦਰਵਾਜ਼ੇ, ਅਤਿ ਸੁਰੱਖਿਆ ਜ਼ੋਨ ਅਤੇ ਤਲਾਸ਼ੀ ਲਈ ਕੇਂਦਰੀ ਰਿਜ਼ਰਵ ਪੁਲਿਸ ਬਲ ਦੀ ਤਾਇਨਾਤੀ ਕੀਤੀ ਗਈ ਹੈ। ਇਸ ਤੋਂ ਇਲਾਵਾ 12 ਜੇਲਾਂ ਵਿੱਚ ਉਚ ਸੁਰੱਖਿਆ ਜ਼ੋਨ ਸਥਾਪਤ ਕੀਤੇ ਗਏ। ਜੇਲਾਂ ਦੇ ਇਨਾਂ ਉਚ ਸੁਰੱਖਿਆ ਜ਼ੋਨਾਂ ਵਿੱਚ ਦਰਵਾਜ਼ੇ ‘ਤੇ ਮੈਟਲ ਡਿਟੇਕਟਰ, ਹੱਥਾਂ ਰਾਹੀਂ ਤਲਾਸ਼ੀ ਵਾਸਤੇ ਯੰਤਰ, ਸਮਾਨ ਦੀ ਸਕੈਨਿੰਗ ਲਈ ਐਕਸ-ਰੇਅ ਮਸ਼ੀਨਾਂ, ਜੇਲਾਂ ਵਿੱਚ ਮੁੱਖ ਥਾਵਾਂ ਅਤੇ ਕੰਟਰੋਲ ਰੂਮਜ਼ ਵਿੱਚ ਸੀ.ਸੀ.ਟੀ.ਵੀ. ਕੈਮਰਿਆਂ ਦੀ ਸਥਾਪਨਾ, ਐਸ.ਐਲ.ਆਰ. ਅਤੇ ਪਿਸਤੌਲ ਵਰਗੇ ਆਧੁਨਿਕ ਹਥਿਆਰਾਂ ਦੀ ਖਰੀਦ, ਜੇਲਾਂ ਦੀ ਬਾਹਰੀ ਸੁਰੱਖਿਆ ਲਈ ਕਿਊਕ ਐਕਸ਼ਨ ਟੀਮ (ਕਿਊ.ਆਰ.ਟੀ.), ਸੂਹੀਆਂ ਕੁੱਤਿਆਂ ਦੀ ਤਾਇਨਾਤੀ, ਜੇਲ ਸਟਾਫ ਦੀ ਭਰਤੀ ਕਰਦਿਆਂ 735 ਵਾਰਡਰ ਅਤੇ 84 ਮੈਟਰਨ ਨਵੇਂ ਲਗਾਏ, 10 ਡਿਪਟੀ ਜੇਲ ਸੁਪਰਡੈਂਟਾਂ ਦੀ ਭਰਤੀ, 300 ਵਾਰਡਰ ਅਤੇ ਮੈਟਰਨ ਦੀ ਹੈਡ ਵਾਰਡਰ ਤੇ ਹੈਡ ਮੈਟਰਨ ਵਜੋਂ ਪਦਉਨਤੀਆਂ, ਜੇਲਾਂ ਦੀ ਸੁਰੱਖਿਆ ਲਈ 16 ਡੀ.ਐਸ.ਪੀਜ਼ ਦੀ ਤਾਇਨਾਤੀ ਆਦਿ ਅਹਿਮ ਕੰਮ ਕੀਤੇ ਗਏ।


