- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੈਕ ਦਾ ਵਫਦ ਸਾਬਕਾ ਪ੍ਰਧਾਨ ਮੰਤਰੀ ਨੂੰ ਮਿਲਿਆ
ਸ਼੍ਰੀ ਅਸ਼ਵਨੀ ਸੇਖੜੀ ਅਤੇ ਡਾ.ਅੰਸ਼ੂ ਕਟਾਰੀਆ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਨਵੀਂ ਦਿੱਲੀ ਵਿੱਚ ਮਿਲੇ
ਮੋਹਾਲੀ – ਜੁਆਇੰਟ ਐਕਸ਼ਨ ਕਮੇਟੀ (ਜੈਕ) ਦੇ ਇੱਕ ਵਫਦ ਨੇ ਦਿੱਲੀ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ ਜਿਸ ਵਿੱਚ ਜੈਕ ਚੈਅਰਮੈਨ ਸ਼੍ਰੀ ਅਸ਼ਵਨੀ ਸੇਖੜੀ, ਪੰਜਬ ਅਨਏਡਿਡ ਕਾਲੇਜਿਸ ਐਸੋਸਿਏਸ਼ਨ (ਪੁੱਕਾ) ਦੇ ਪ੍ਰਧਾਨ ਡਾ.ਅੰਸ਼ੂ ਕਟਾਰੀਆ, ਈਟੀਟੀ ਫੈਡਰੇਸ਼ਨ ਦੇ ਪ੍ਰਧਾਨ, ਸ਼੍ਰੀ ਨਿਰਮਲ ਸਿੰਘ ਸ਼ਾਮਿਲ ਰਹੇ।ਵਫਦ ਨੇ ਤਕਰੀਬਨ 45 ਮਿੰਟ ਚਲੀ ਮੀਟਿੰਗ ਵਿੱਚ ਉਹਨਾਂ ਸਮੱਸਿਆਵਾਂ ਤੇ ਜੋਰ ਦਿੱਤਾ ਜੋ ਨਵੀਂ ਅਧਿਸੂਚਿਤ ਸਿੱਖਿਆ ਨੀਤੀ ਦੇ ਕਾਰਣ ਛੋਟੇ ਅਨਏਡਿਡ ਕਾਲੇਜਿਸ ਦੇ ਸਾਹਮਣੇ ਆਉਣਗੀਆਂ।ਡਾ. ਅੰਸ਼ੂ ਕਟਾਰੀਆ ਨੇ ਦੱਸਿਆ ਕਿ ਜੂਨ ਦੇ ਅੰਤ ਵਿੱਚ ਜੈਕ ਪੰਜਾਬ ਪੱਧਰ ਤੇ ਸਿੱਖਿਆ ਸ਼ਿਖਰ ਸੰਮੇਲਨ ਆਯੋਜਿਤ ਕਰੇਗਾ ਜਿਸ ਵਿੱਚ 4 ਸਿੱਖਿਆ ਮੰਤਰੀ, ਸਚਿਵ ਅਤੇ ਉੱਚ ਸਿੱਖਿਆ ਸਕੂਲਾਂ ਤੋਂ ਇਲਾਵਾ ਤਕਨੀਕੀ ਸਿੱਖਿਆ, ਮੈਡੀਕਲ ਸਿੱਖਿਆ ਨਾਲ ਸੰਬੰਧਿਤ ਨਿਦੇਸ਼ਕ ਸ਼ਾਮਿਲ ਹੋਣਗੇ। ਸ਼ਿਖਰ ਸੰਮੇਲਨ ਤੋ ਬਾਅਦ ਰਿਪੋਰਟ ਪੰਜਾਬ ਦੇ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸੌਂਪੀ ਜਾਵੇਗੀ।ਸ਼੍ਰੀ ਨਿਰਮਲ ਸਿੰਘ ਨੇ ਦੱਸਿਆ ਕਿ ਨਵੀਂ ਅਧਿਸੂਚਿਤ ਸਿੱਖਿਆ ਨੀਤੀ ਤੇ ਮੁੜ ਵਿਚਾਰ ਦੀ ਜਰੂਰਤ ਹੈ ਤਾਂਜੋ ਸਿੱਖਿਆ ਜਗਤ ਅਤੇ ਛੋਟੇ ਅਨਏਡਿਡ ਕਾਲੇਜਿਸ ਨੂੰ ਬਚਾਇਆ ਜਾ ਸਕੇ।


