- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੈਕ ਵੱਲੋਂ ਸਭ ਤੋ ਵੱਡੀ ਟ੍ਰੈਕਟਰ ਰੈਲੀ 9 ਫਰਵਰੀ ਨੂੰ ਬਟਾਲਾ ਵਿੱਚ
ਮੋਹਾਲੀ – ਜੁਆਇੰਟ ਐਕਸ਼ਨ ਕਮੇਟੀ (ਜੈਕ) ਦਾ ਵਫਦ ਚੈਅਰਮੈਨ, ਸ਼੍ਰੀ ਅਸ਼ਵਨੀ ਸੇਖੜੀ ਦੀ ਅਗਵਾਈ ਵਿੱਚ 9 ਫਰਵਰੀ ਨੂੰ ਬਟਾਲਾ ਵਿੱਚ ਜੈਕ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤੇ ਆਯੋਜਿਤ ਹੋਣ ਵਾਲੀ ਵਿਸ਼ਵ ਦੀ ਸਭ ਤੋ ਵੱਡੀ ਟ੍ਰੈਕਟਰ ਰੈਲੀ ਦੇ ਬਾਰੇ ਵਿੱਚ ਜਾਣੂ ਕਰਵਾਉਣ ਦੇ ਲਈ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਿਆ। ਡਾ.ਅੰਸ਼ੂ ਕਟਾਰੀਆ, ਬੁਲਾਰੇ, ਜੈਕ, ਪ੍ਰੈਜ਼ੀਡੈਂਟ, ਪੁੱਕਾ ਅਤੇ ਸ਼੍ਰੀ ਅਮਿਤ ਸ਼ਰਮਾ, ਸੀਨੀਅਰ ਵਾਈਸ ਪ੍ਰੈਜ਼ੀਡੈਂਟ, ਪੁੱਕਾ ਵੀ ਇਸ ਮੀਟਿੰਗ ਦੇ ਦੌਰਾਨ ਹਾਜਿਰ ਸਨ।ਕੈਪਟਨ ਅਮਰਿੰਦਰ ਸਿੰਘ 9 ਫਰਵਰੀ ਨੂੰ ਨਸ਼ਾ ਵਿਰੋਧੀ ਮੁਹਿੰਮ ਤੇ ਵੀਡਿੳ ਕਾਨਫਰੈਸਿੰਗ ਰਾਹੀਂ ਰੈਲੀ ਨੂੰ ਸੰਬੋਧਿਤ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਜੈਕ ਦੀ ਇੱਕ ਹੋਰ ਵੱਡੀ ਪਹਿਲ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਇਸ ਬੁਰਾਈ ਨੂੰ ਮਿਟਾਉਣ ਲਈ ਨੌਜਵਾਨਾਂ ਦੀ ਹਿੱਸੇਦਾਰੀ ਜਰੂਰੀ ਹੈ।ਜੈਕ ਨੇ ਡਰੱਗਸ ਦੇ ਖਿਲਾਫ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਲਈ ਅਤੀਤ ਵਿੱਚ ਕੀਤੀਆ ਗਈਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਅਤੇ ਪੰਜਾਬ ਦੇ 5 ਲੱਖ ਨੌਜਵਾਨਾਂ ਦੇ ਦੁਆਰਾ ਹਰ ਇੱਕ ਤਹਿਸੀਲ/ਮੰਡਲਾਂ, ਤਾਲੂਕਾਂ, ਨਗਰ ਪਾਲਿਕਾਵਾਂ, ਨਗਰ ਪੰਚਾਇਤਾਂ, ਗ੍ਰਾਮ ਪੰਚਾਇਤਾਂ ਆਦਿ ਵਿੱਚ ਇਸ ਮੁਹਿੰਮ ਨੂੰ ਚਲਾਉਣ ਦਾ ਭਰੋਸਾ ਦਿੱਤਾ। ਇਹ ਪਹਿਲੀ ਵਾਰ ਹੋਵੇਗਾ ਜਦ 2000 ਤੋਂ ਜਿਆਦਾ ਟ੍ਰੈਕਟਰਾਂ ਤੇ ਨੌਜਵਾਨ ਪੰਜਾਬ ਵਿੱਚ ਐਂਟੀ ਡਰੱਗ ਰੈਲੀ ਵਿੱਚ ਸ਼ਾਮਿਲ ਹੋਣਗੇ।


