- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੈਵਿਕ ਖੇਤੀ ਨੂੰ ਉਤਸ਼ਾਹਤ ਕਰਨ ਲਈ ਪੰਜਾਬ ‘ਜੈਵਿਕ ਇੰਡੀਆ ਐਵਾਰਡ’ ਨਾਲ ਸਨਮਾਨਿਤ
ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ ਨੇ ਪੰਜਾਬ ਐਗਰੋ ਦੇ ਐਮ.ਡੀ. ਨੂੰ ਪ੍ਰਦਾਨ ਕੀਤਾ ਐਵਾਰਡ
ਨਵੀਂ ਦਿੱਲੀ – ਜੈਵਿਕ ਖੇਤੀ ਨੂੰ ਵੱਡੀ ਪੱਧਰ ‘ਤੇ ਉਤਸ਼ਾਹਤ ਕਰਨ ਲਈ ਭਾਰਤ ਦੇ ਉੱਤਰੀ ਅਤੇ ਉੱਤਰ-ਪੂਰਬੀ ਸੂਬਿਆਂ ਵਿੱਚੋਂ ਪੰਜਾਬ ਨੇ ਦੂਜਾ ਸਥਾਨ ਹਾਸਲ ਕਰਦਿਆਂ ਵੱਕਾਰੀ ‘ਜੈਵਿਕ ਇੰਡੀਆ ਐਵਾਰਡ’ ਪ੍ਰਾਪਤ ਕੀਤਾ।ਦਿੱਲੀ ਵਿਖੇ ਹੋਏ ਸਮਾਗਮ ਦੌਰਾਨ ਕੇਂਦਰੀ ਵਪਾਰ ਤੇ ਉਦਯੋਗ ਮੰਤਰੀ ਸੁਰੇਸ਼ ਪ੍ਰਭੂ ਨੇ ਪੰਜਾਬ ਨੂੰ ‘ਜੈਵਿਕ ਇੰਡੀਆ ਐਵਾਰਡ’ ਪ੍ਰਦਾਨ ਕੀਤਾ ਜੋ ਪੰਜਾਬ ਐਗਰੋ ਦੇ ਮੈਨੇਜਿੰਗ ਡਾਇਰੈਕਟਰ ਸਿਬਿਨ ਸੀ. ਨੇ ਹਾਸਲ ਕੀਤਾ। ਇਹ ਸਮਾਗਮ ਇੰਟਰਨੈਸ਼ਨਲ ਕੰਪੀਟੈਂਸ ਸੈਂਟਰ ਫਾਰ ਔਰਗੈਨਿਕ ਐਗਰੀਕਲਚਰ (ਆਈ.ਸੀ.ਸੀ.ਓ.ਏ.) ਨੇ ਕਰਨਾਟਕਾ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ।ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ‘ਜੈਵਿਕ ਇੰਡੀਆ ਐਵਾਰਡ’ ਲਈ ਸੂਬੇ ਦੀ ਚੋਣ ਪੰਜਾਬ ਐਗਰੋ ਵੱਲੋਂ ਜੈਵਿਕ ਖੇਤੀ ਨੂੰ ਵੱਡੀ ਪੱਧਰ ‘ਤੇ ਉਤਸ਼ਾਹਤ ਕਰਨ ਲਈ ਕੀਤੇ ਠੋਸ ਯਤਨਾਂ ਸਦਕਾ ਹੋਈ ਹੈ ਜੋ ਉੱਤਰ ਪੂਰਬੀ ਸੂਬੇ ਮਨੀਪੁਰ ਤੋਂ ਬਾਅਦ ਆਉਂਦਾ ਹੈ। ਪੰਜਾਬ ਸਰਕਾਰ ਵੱਲੋਂ ਆਪਣੀ ਏਜੰਸੀ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਰਾਹੀਂ ਭਾਰਤ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਧੀਨ ਜੈਵਿਕ ਖੇਤੀ ਨਾਲ ਜੁੜੇ ਕਿਸਾਨਾਂ ਨੂੰ ਸੰਸਥਾਗਤ ਮਦਦ ਮੁਹੱਈਆ ਕਰਵਾਉਣ ਲਈ ਔਰਗੈਨਿਕ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਇਸ ਤਹਿਤ ਕਿਸਾਨਾਂ ਨੂੰ ਜੈਵਿਕ ਖੇਤੀ ਲਾਗਤਾਂ, ਮਾਹਿਰਾਂ ਦੀ ਟੀਮ ਅਧੀਨ ਸਿਖਲਾਈ, ਜੈਵਿਕ ਉਤਪਾਦਨ ਲਈ ਵੀ ਢੁਕਵੀਂ ਮਦਦ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਐਗਰੋ ਵੱਲੋਂ ਕਿਸਾਨਾਂ ਦੀ ਫਸਲ ਦੇ ਮੰਡੀਕਰਨ ਵਿੱਚ ਵੀ ਮਦਦ ਕੀਤੀ ਜਾ ਰਹੀ ਹੈ ਜਿਸ ਤਹਿਤ ਜੈਵਿਕ ਖੇਤੀ ਨਾਲ ਜੁੜੇ ਕਿਸਾਨਾਂ ਪਾਸੋਂ ਲਾਹੇਵੰਦ ਭਾਅ ‘ਤੇ ਜੈਵਿਕ ਕਣਕ, ਬਾਸਮਤੀ, ਮੱਕੀ ਅਤੇ ਹੋਰ ਫਸਲਾਂ ਖਰੀਦ ਕੇ ਭਾਰਤ ਤੇ ਬਾਕੀ ਮੁਲਕਾਂ ਵਿੱਚ ਇਨਾਂ ਦੀ ਵਿਕਰੀ ਵਾਸਤੇ ਪ੍ਰਮਾਣੀਕਰਨ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਪੰਜਾਬ ਵਿੱਚ ਪ੍ਰਮਾਣਿਕ ਜੈਵਿਕ ਪੈਦਾਵਾਰ ਤਹਿਤ 2100 ਕਿਸਾਨਾਂ ਵੱਲੋਂ 8000 ਏਕੜ ਰਕਬਾ ਜੈਵਿਕ ਖੇਤੀ ਅਧੀਨ ਲਿਆਂਦਾ ਜਾ ਚੁੱਕਾ ਹੈ ਅਤੇ ਇਸ ਨੂੰ ਹੋਰ ਕਿਸਾਨਾਂ ਵੱਲੋਂ ਵੀ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।ਪੰਜਾਬ ਐਗਰੋ ਵੱਲੋਂ ‘ਫਾਈਵ ਰਿਵਰਜ਼’ (ਪੰਜ ਦਰਿਆ) ਮਾਅਰਕਾ ਹੇਠ ਪ੍ਰਮਾਣਿਕ ਜੈਵਿਕ ਪੈਦਾਵਾਰ ਦੀ ਪ੍ਰੋਸੈਸਿੰਗ ਸ਼ੁਰੂ ਕਰ ਦਿੱਤੀ ਗਈ ਹੈ। ਜੈਵਿਕ ਉਤਪਾਦਾਂ ਨੂੰ ਹੁਲਾਰਾ ਦੇਣ ਅਤੇ ਮੰਡੀਕਰਨ ਲਈ ਸੂਬੇ ਦੇ ਸਾਰੇ ਜ਼ਿਲਿਆਂ ਅਤੇ ਕੌਮੀ ਰਾਜਧਾਨੀ ਤੇ ਹੋਰ ਸੂਬਿਆਂ ਵਿੱਚ ‘ਔਰਗੈਨਿਕ ਹੱਟ’ ਸਥਾਪਤ ਕੀਤੇ ਜਾ ਰਹੇ ਹਨ।


