- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੈਵੇਰੇਵ ਨੇ ਪਹਿਲੇ ਮੈਚ ਵਿੱਚ ਨਡਾਲ ਨੂੰ ਹਰਾਇਆ
ਲੰਡਨ – ਵਿਸ਼ਵ ਦੇ ਅੱਵਲ ਨੰਬਰ ਖਿਡਾਰੀ ਰਾਫੇਲ ਨਡਾਲ ਨੂੰ ਏਟੀਪੀ ਫਾਈਨਲਜ਼ ਟੈਨਿਸ ਟੂਰਨਾਮੈਂਟ ਦੇ ਆਪਣੇ ਪਹਿਲੇ ਮੈਚ ਵਿੱਚ ਮੌਜੂਦਾ ਚੈਂਪੀਅਨ ਅਲੈਗਜ਼ੈਂਡਰ ਜੈਵੇਰੇਵ ਤੋਂ ਸਿੱਧੇ ਸੈੱਟਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ, ਜਦਕਿ ਸਟੈਫਨੋਸ ਸਿਟਸਿਪਾਸ ਨੇ ਵੀ ਸ਼ਾਨਦਾਰ ਸ਼ੁਰੂਆਤ ਕੀਤੀ। ਆਪਣੇ ਕਰੀਅਰ ਵਿੱਚ ਹੁਣ ਤੱਕ ਇਸ ਟੂਰਨਾਮੈਂਟ ਨੂੰ ਜਿੱਤਣ ਵਿੱਚ ਅਸਫਲ ਰਿਹਾ ਨਡਾਲ ਸੱਟ ਤੋਂ ਉਭਰਨ ਮਗਰੋਂ ਇੱਥੇ ਕੋਰਟ ’ਤੇ ਉਤਰਿਆ, ਪਰ ਜੈਵੇਰੇਵ ਨੇ ਸੋਮਵਾਰ ਨੂੰ ਖੇਡੇ ਗਏ ਮੈਚ ਵਿੱਚ ਉਸ ਨੂੰ 6-2, 6-4 ਨਾਲ ਕਰਾਰੀ ਹਾਰ ਦਿੱਤੀ। ਆਂਦਰੇ ਅਗਾਸੀ ਗਰੁੱਪ ਵਿੱਚ ਹੀ ਇਸ ਤੋਂ ਪਹਿਲਾਂ ਖੇਡੇ ਗਏ ਰਾਊਂਡ ਰੌਬਿਨ ਮੈਚ ਵਿੱਚ ਛੇਵਾਂ ਦਰਜਾ ਪ੍ਰਾਪਤ ਸਿਟਸਿਪਾਸ ਨੇ ਡੈਨਿਲ ਮੈਦਵੇਦੇਵ ਨੂੰ 7-6 (7/5), 6-4 ਨਾਲ ਸ਼ਿਕਸਤ ਦਿੱਤੀ। ਨਡਾਲ ਲਈ ਇਹ ਟੂਰਨਾਮੈਂਟ ਅਹਿਮ ਹੈ ਕਿਉਂਕਿ ਇਸ ਵਿੱਚ ਹਾਰ ਕਾਰਨ ਉਹ ਨੋਵਾਕ ਜੋਕੋਵਿਚ ਹੱਥੋਂ ਆਪਣੀ ਅੱਵਲ ਨੰਬਰ ਦੀ ਬਾਦਸ਼ਾਹਤ ਗੁਆ ਸਕਦਾ ਹੈ।


