- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੈਸ਼ੰਕਰ ਨੇ ਥਾਈਲੈਂਡ, ਨਿਊਜ਼ੀਲੈਂਡ, ਜਾਪਾਨ ਦੇ ਵਿਦੇਸ਼ ਮੰਤਰੀਆਂ ਨਾਲ ਦੁਵੱਲੇ ਮੁੱਦੇ ਵਿਚਾਰੇ
ਬੈਂਕਾਕ – ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਇੱਥੇ ਥਾਈਲੈਂਡ, ਜਾਪਾਨ, ਨਿਊਜ਼ੀਲੈਂਡ ਅਤੇ ਯੂਰਪੀ ਯੂਨੀਅਨ ਦੇ ਵਿਦੇਸ਼ ਮੰਤਰੀਆਂ ਦੇ ਨਾਲ ਦੁਵੱਲੇ ਮੁੱਦਿਆਂ ਸਮੇਤ ਅਨੇਕਾਂ ਅਹਿਮ ਮੁੱਦੇ ਵਿਚਾਰੇ। ਇਸ ਦੌਰਾਨ ਉਨ੍ਹਾਂ ਨੇ ਇੰਡੋ-ਪ੍ਰਸ਼ਾਂਤ ਅਤੇ ਸਾਗਰਾਂ ਸਬੰਧੀ ਭਾਈਵਾਲੀ ਦੇ ਮੁੱਦਿਆਂ ਉੱਤੇ ਵੀ ਚਰਚਾ ਕੀਤੀ। ਸ੍ਰੀ ਜੈਸ਼ੰਕਰ ਇੱਥੇ ਅਨੇਕਾਂ ਕੌਮਾਂਤਰੀ ਕਾਨਫਰੰਸਾਂ ਦੇ ਵਿੱਚ ਹਿੱਸਾ ਲੈਣ ਲਈ ਆਏ ਹਨ। ਉਹ ਆਸੀਆਨ- ਇੰਡੀਆ ਮੰਤਰੀਆਂ ਦੀ ਮੀਟਿੰਗ, ਪੂਰਬੀ ਏਸ਼ੀਆ ਦੇ ਵਿਦੇਸ਼ ਮੰਤਰੀਆਂ ਦੀ 9ਵੀਂ ਮੀਟਿੰਗ, ਅਸਿਆਨ ਖੇਤਰੀ ਫੋਰਮ ਦੀ 29ਵੀਂ ਮੀਟਿੰਗ ਅਤੇ ਮੇਕੋਂਗ- ਗਾ ਸਹਿਯੋਗ ਦੇ ਮੰਤਰੀਆਂ ਦੀ 10ਵੀਂ ਮੀਟਿੰਗ ਵਿੱਚ ਹਿੱਸਾ ਲੈ ਰਹੇ ਹਨ। ਸ੍ਰੀ ਜੈਸ਼ੰਕਰ ਨੇ ਟਵੀਟ ਕਰਕੇ ਦੱਸਿਆ ਕਿ ਮੀਟਿੰਗਾਂ ਸਵੇਰੇ ਸ਼ੁਰੂ ਹੋਈਆਂ ਅਤੇ ਥਾਈਲੈਂਡ ਦੇ ਵਿਦੇਸ਼ ਮੰਤਰੀ ਡਾਨ ਪਰਾਮੁਦਵਿਨਾਈ ਦੇ ਨਾਲ ਨਿੱਘੇ ਮਾਹੌਲ ਵਿੱਚ ਮੀਟਿੰਗ ਹੋਈ। ਦੋਵਾਂ ਧਿਰਾਂ ਵਿਚਕਾਰ ਸਾਗਰੀ ਸਹਿਯੋਗ ਵਧਾਉਣ ਲਈ ਗੰਭੀਰ ਵਿਚਾਰਾਂ ਹੋਈਆਂ। ਉਨ੍ਹਾਂ ਨੇ ਨਿਊਜ਼ੀਲੈਂਡ ਦੇ ਵਿਦੇਸ਼ ਮੰਤਰੀ ਵਿੰਸਟਨ ਪੀਟਰ ਦੇ ਨਾਲ ਭਾਰਤ- ਪ੍ਰਸ਼ਾਂਤ ਖਿੱਤੇ ਦੇ ਮੁੱਦੇ ਵਿਚਾਰੇ। ਉਨ੍ਹਾਂ ਨੇ ਟਵੀਟ ਕਰਕੇ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਵਾਂ ਆਗੂਆਂ ਵਿਚਾਲੇ ਬਹੁਤ ਹੀ ਚੰਗੇ ਮਾਹੌਲ ਵਿੱਚ ਮੀਟਿੰਗ ਹੋਈ ਅਤੇ ਰਾਜਸੀ ਤੇ ਆਰਥਿਕ ਸਬੰਧ ਹੋਰ ਮਜ਼ਬੂਤ ਕਰਨ ਲਈ ਸਹਿਮਤੀ ਬਣੀ।


