- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੈਸ਼ੰਕਰ ਨੇ ਪੋਂਪਿਓ ਨਾਲ ਖੇਤਰੀ ਤੇ ਗਲੋਬਲ ਮੁੱਦਿਆਂ ਤੇ ਕੀਤੀ ਚਰਚਾ
ਵਾਸ਼ਿੰਗਟਨ – ਭਾਰਤੀ ਵਿਦੇਸ਼ ਮੰਤਰੀ ਡਾਕਟਰ ਸੁਬਰਾਮਣੀਅਮ ਜੈਸ਼ੰਕਰ ਨੇ ਅਮਰੀਕੀ ਦੌਰੇ ਦੌਰਾਨ ਆਪਣੇ ਹਮਰੁਤਬਾ ਮਾਈਕ ਪੋਂਪਿਓ ਨਾਲ ਮੁਲਾਕਾਤ ਕੀਤੀ| ਮੁਲਾਕਾਤ ਦੌਰਾਨ ਦੋਹਾਂ ਨੇ ਵਿਭਿੰਨ ਖੇਤਰੀ ਅਤੇ ਗਲੋਬਲ ਮੁੱਦਿਆਂ ਤੇ ਮਹੱਤਵਪੂਰਨ ਚਰਚਾ ਕੀਤੀ| ਜੈਸ਼ੰਕਰ ਨੇ ਅੱਜ ਟਵੀਟ ਕੀਤਾ,”ਦੋਹਾਂ ਦੇਸ਼ਾਂ ਵਿਚਾਲੇ ਦੋ-ਪੱਖੀ ਸੰਬੰਧਾਂ ਨੂੰ ਹੋਰ ਅੱਗੇ ਵਧਾਉਣ ਤੇ ਧਿਆਨ ਕੇਂਦਰਿਤ ਕਰਦਿਆਂ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪਿਓ ਦੇ ਨਾਲ ਸਾਰਥਕ ਗੱਲਬਾਤ ਹੋਈ| ਖੇਤਰੀ ਅਤੇ ਗਲੋਬਲ ਮੁੱਦਿਆਂ ਤੇ ਵੀ ਚਰਚਾ ਹੋਈ|”ਉਨ੍ਹਾਂ ਨੇ ਕਿਹਾ ਕਿ ਇਕ ਪ੍ਰਮੱਖ ਹਿੱਸੇਦਾਰੀ ਨੂੰ ਲਗਾਤਾਰ ਵਧਾਉਣ ਦਾ ਸਵਾਗਤ ਕੀਤਾ ਗਿਆ| ਵਿਦੇਸ਼ ਮੰਤਰੀ ਦੇ ਆਪਣੇ ਅਮਰੀਕੀ ਦੌਰੇ ਦੌਰਾਨ ਅਮਰੀਕਾ ਦੇ ਰੱਖਿਆ ਮੰਤਰੀ ਮਾਰਕ ਐਸਪਰ ਅਤੇ ਨਵੇਂ ਚੁਣੇ ਗਏ ਅਮਰੀਕੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਰੌਬਰਟ ਓ ਬ੍ਰਾਇਨ ਨਾਲ ਵੀ ਮੁਲਾਕਾਤ ਕਰਨ ਦੀ ਸੰਭਾਵਨਾ ਹੈ| ਕਾਰਨੇਗੀ ਐਂਡਾਉਮੈਂਟ ਫੌਰ ਇੰਟਰਨੈਸ਼ਨਲ ਪੀਸ ਵੱਲੋਂ ਆਯੋਜਿਤ ਇਕ ਪ੍ਰੋਗਰਾਮ ਵਿਚ ਜੈਸ਼ੰਕਰ ਨੇ ਕਿਹਾ ਕਿ ਵਪਾਰ ਨਾਲ ਸੰਬੰਧਤ ਜ਼ਿਆਦਾਤਰ ਵਿਵਾਦ ਅਮਰੀਕਾ ਨਾਲ ਹੱਲ ਕਰਨ ਯੋਗ ਹਨ|


