- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੋਕੋਵਿਚ ਨੇ ਜਾਪਾਨ ਓਪਨ ਦਾ ਖ਼ਿਤਾਬ ਜਿੱਤਿਆ
ਦੁਨੀਆਂ ਦੇ ਅੱਵਲ ਨੰਬਰ ਖਿਡਾਰੀ ਨੋਵਾਕ ਜੋਕੋਵਿਚ ਨੇ ਮੋਢੇ ਦੀ ਸੱਟ ਨਾਲ ਜੁੜੀਆਂ ਫ਼ਿਕਰਾਂ ਨੂੰ ਛੰਡਦਿਆਂ ਅੱਜ ਇੱਥੇ ਜਾਪਾਨ ਓਪਨ ਟੈਨਿਸ ਟੂਰਨਾਮੈਂਟ ਦਾ ਖ਼ਿਤਾਬ ਜਿੱਤਿਆ। ਮੋਢੇ ਦੀ ਸੱਟ ਕਾਰਨ ਯੂਐੱਸ ਓਪਨ ’ਚੋਂ ਹਟਣ ਵਾਲੇ ਸਰਬੀਆ ਦੇ ਜੋਕੋਵਿਚ ਨੇ ਫਾਈਨਲ ਵਿੱਚ ਆਸਟਰੇਲੀਆ ਦੇ ਕੁਆਲੀਫਾਇਰ ਜੌਹਨ ਮਿੱਲਮੈਨ ਨੂੰ 6-3, 6-2 ਨਾਲ ਹਰਾਇਆ।ਪਹਿਲੀ ਵਾਰ ਜਾਪਾਨ ਦੀ ਰਾਜਧਾਨੀ ਵਿੱਚ ਖੇਡ ਰਹੇ ਜੋਕੋਵਿਚ ਨੇ ਗੌਫਿਨ ਨੂੰ ਸ਼ਿਕਸਤ ਦੇ ਕੇ ਫਾਈਨਲ ਵਿੱਚ ਥਾਂ ਪੱਕੀ ਕੀਤੀ ਸੀ, ਜਦੋਂਕਿ ਮਿੱਲਮਨ ਨੇ ਦੂਜੇ ਸੈਮੀ-ਫਾਈਨਲ ਵਿੱਚ ਰੀਲੀ ਓਪੇਲਕਾ ਨੂੰ ਹਰਾਇਆ ਸੀ। ਪਹਿਲੀ ਵਾਰ ਜਾਪਾਨ ਵਿੱਚ ਕਿਸੇ ਟੂਰਨਾਮੈਂਟ ਵਿੱਚ ਖੇਡ ਰਹੇ ਜੋਕੋਵਿਚ ਨੇ ਪੂਰੇ ਟੂਰਨਾਮੈਂਟ ਦੌਰਾਨ ਇੱਕ ਵੀ ਸੈੱਟ ਨਹੀਂ ਗੁਆਇਆ।


