- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੋਗਾ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਣੇ ਔਰਤ ਗ੍ਰਿਫਤਾਰ
ਜੋਗਾ – ਸੀਨੀਅਰ ਪੁਲਿਸ ਕਪਤਾਨ ਮਾਨਸਾ ਡਾ. ਨਰਿੰਦਰ ਭਾਰਗਵ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਜਿਲੇ ਅੰਦਰ ਨਸ਼ਿਆਂ ਦੀ ਰੋਕਥਾਮ ਲਈ ਸ਼ਪੈਸ਼ਲ ਨਾਕਾਬੰਦੀਆਂ ਅਤੇ ਗਸ਼ਤ ਕਰਕੇ ਬਰਾਮਦਗੀ ਕੀਤੀ ਜਾ ਰਹੀ ਹੈ। ਇਸੇ ਤਹਿਤ ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਪਿੰਡ ਬੁਰਜ ਢਿੱਲਵਾਂ ਦੋਸ਼ੀ ਅਮਰਜੀਤ ਕੌਰ ਉਰਫ ਲਾਭੋ ਪਤਨੀ ਹਰਦਿਆਲ ਸਿੰਘ ਵਾਸੀ ਬੁਰਜ ਢਿੱਲਵਾਂ ਨੂੰ ਕਾਬੂ ਕਰਕੇ 9 ਨਸ਼ੀਲੀਆਂ ਸ਼ੀਸ਼ੀਆ ਮਾਰਕਾ ਵਿਨਰੈਕਸ ਅਤੇ 80 ਨਸ਼ੀਲੀਆਂ ਗੋਲੀਆਂ ਮਾਰਕਾ ਕੈਰੀਸੋਮਾ ਬਰਾਮਦ ਹੋਣ ‘ਤੇ ਉਕਤ ਦੋਸ਼ੀ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਗ੍ਰਿਫਤਾਰ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।


