- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੰਗਲਾਤ ਮੰਤਰੀ ਨੇ 35 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ
ਨਵੀਂਆਂ ਨਿਯੁਕਤੀਆਂ ਨਾਲ ਦਫ਼ਤਰੀ ਅਮਲੇ ਦੀ ਘਾਟ ਹੋਵੇਗੀ ਪੂਰੀ
ਚੰਡੀਗੜ੍ਹ – ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਭਰਤੀ ਹੋਣ ਵਾਲੇ 35 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ।ਜੰਗਲਾਤ ਮੰਤਰੀ ਨੇ ਦੱਸਿਆ ਕਿ ਪੰਜਾਬ ਅਧੀਨ ਸੇਵਾਵਾਂ ਬੋਰਡ ਵੱਲੋਂ ਚੋਣ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੂੰ 35 ਨਵੇਂ ਕਲਰਕ ਮਿਲੇ ਹਨ, ਜਿਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਜਿੱਥੇ ਦਫ਼ਤਰੀ ਅਮਲੇ ਦੀ ਘਾਟ ਪੂਰੀ ਹੋਵੇਗੀ, ਉੱਥੇ ਹੀ ਵਿਭਾਗ ਦੀ ਕਾਰਜ ਕੁਸ਼ਲਤਾ ਵੀ ਵਧੇਗੀ। ਜੰਗਲਾਤ ਮੰਤਰੀ ਨੇ ਨਵੇਂ ਭਰਤੀ ਹੋਣ ਵਾਲੇ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਨੌਜਵਾਨ ਲੜਕੇ/ਲੜਕੀਆਂ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਵੱਲੋਂ ਲਗਨ ਤੇ ਮਿਹਨਤ ਨਾਲ ਕੀਤੀ ਸੇਵਾ ਨਾਲ ਦੇਸ਼ ਹੋਰ ਅੱਗੇ ਵਧੇਗਾ। ਉਨ੍ਹਾਂ ਆਸ ਪ੍ਰਗਟਾਉਂਦਿਆਂ ਕਿਹਾ ਕਿ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਭਰਤੀ ਹੋਣ ਵਾਲੇ ਨਵੇਂ ਕਲਰਕ ਵਿਭਾਗ ਦੀ ਪ੍ਰਗਤੀ ਵਿੱਚ ਨਿੱਗਰ ਯੋਗਦਾਨ ਪਾਉਣਗੇ ਅਤੇ ਵਿਭਾਗ ਨੂੰ ਤਰੱਕੀ ਦੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ। ਇਸ ਮੌਕੇ ਪ੍ਰਧਾਨ ਮੁੱਖ ਵਣਪਾਲ ਜਤਿੰਦਰ ਸ਼ਰਮਾ, ਐਮ.ਡੀ. ਪੰਜਾਬ ਰਾਜ ਵਣ ਵਿਕਾਸ ਨਿਗਮ ਐਚ. ਐਸ. ਗਰੇਵਾਲ, ਵਧੀਕ ਪ੍ਰਧਾਨ ਮੁੱਖ ਵਣਪਾਲ ਪ੍ਰਵੀਨ ਕੁਮਾਰ, ਮੁੱਖ ਵਣਪਾਲ ਪ੍ਰਾਤਿਮਾ ਸ੍ਰੀਵਾਸਤਵਾ, ਮੁੱਖ ਵਣਪਾਲ ਤੁਸ਼ਾਰ ਕਾਂਤੀ ਬਹੇੜਾ, ਮੁੱਖ ਵਣਪਾਲ ਸੁਨੀਲ ਕੁਮਾਰ, ਵਣਪਾਲ ਕੇ. ਕਨਨ, ਉਪ ਵਣਪਾਲ ਮਨੀਸ਼ ਕੁਮਾਰ ਸਮੇਤ ਉਮੀਦਵਾਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਮੌਜੂਦ ਸਨ।


