- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੰਗਲਾਤ ਵਿਭਾਗ ਦੀ 5881 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਾਏ: ਸਾਧੂ ਸਿੰਘ ਧਰਮਸੋਤ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਦੀ ਖ਼ੁਸ਼ੀ ਮੌਕੇ ਪਿੰਡ-ਪਿੰਡ ਲਗਾਏ ਜਾਣਗੇ 550 ਬੂਟੇ
ਚੰਡੀਗੜ – ਪੰਜਾਬ ਸਰਕਾਰ ਨੇ ਸੂਬੇ ਦੇ ਜੰਗਲਾਂ ਦੀ ਜ਼ਮੀਨ ‘ਤੇ ਕੀਤੇ ਨਾਜਾਇਜ਼ ਕਬਜ਼ੇ ਛੁਡਾਉਣ ਦੀ ਦਿਸ਼ਾ ‘ਚ ਵੱਡੀ ਸਫਲਤਾ ਹਾਸਲ ਕਰਦਿਆਂ ਪਿਛਲੇ ਇੱਕ ਵਰੇ ਦੌਰਾਨ ਲਗਭਗ 5881 ਏਕੜ ਜੰਗਲਾਤ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣ ‘ਚ ਸਫ਼ਲਤਾ ਹਾਸਲ ਕੀਤੀ ਹੈ।ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਸੂਬੇ ਦੇ ਸਮੂਹ ਜ਼ਿਲਾ ਜੰਗਲਾਤ ਅਧਿਕਾਰੀਆਂ ਨਾਲ ਕੀਤੀ ਜਾਇਜ਼ਾ ਮੀਟਿੰਗ ਮਗਰੋਂ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ‘ਚ ਹਰ ਤਰਾਂ ਦੇ ਨਾਜਾਇਜ਼ ਤੇ ਗ਼ੈਰ ਕਾਨੂੰਨੀ ਅਮਲ ਨੂੰ ਰੋਕਣ ਲਈ ਵਚਨਬੱਧ ਹੈ। ਉਨਾਂ ਦੱਸਿਆ ਕਿ ਸੂਬੇ ਦੀ 31 ਹਜ਼ਾਰ ਏਕੜ ਜੰਗਲਾਤ ਜ਼ਮੀਨ ‘ਤੇ ਨਾਜਾਇਜ਼ ਕਬਜ਼ਿਆਂ ਹੇਠ ਹੈ। ਉਨਾਂ ਕਿਹਾ ਕਿ ਸਰਕਾਰ ਦੇ ਵਿਸ਼ੇਸ਼ ਯਤਨਾਂ ਸਦਕਾ ਪਿਛਲੇ ਇੱਕ ਵਰੇ ਦੌਰਾਨ 5881 ਏਕੜ ਜੰਗਲਾਤ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਾਏ ਜਾ ਚੁੱਕੇ ਹਨ ਜਦਕਿ ਆਉਣ ਵਾਲੇ ਕੁੱਝ ਮਹੀਨਿਆਂ ਦੌਰਾਨ ਜੰਗਲਾਤ ਵਿਭਾਗ ਦੀ 10 ਹਜ਼ਾਰ ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੀ ਪ੍ਰਕਿਰਿਆ ਆਰੰਭੀ ਗਈ ਹੈ, ਜਿਸਨੂੰ ਮਾਲ ਅਤੇ ਪੁਲੀਸ ਵਿਭਾਗ ਦੇ ਸਹਿਯੋਗ ਨਾਲ ਨੇਪਰੇ ਚਾੜਿਆ ਜਾਵੇਗਾ।ਸ. ਧਰਮਸੋਤ ਨੇ ਦੱਸਿਆ ਕਿ ਪਟਿਆਲਾ, ਸੰਗਰੂਰ, ਲੁਧਿਆਣਾ, ਬਠਿੰਡਾ, ਮੁਕਤਸਰ, ਫਿਰੋਜ਼ਪੁਰ, ਅੰਮ੍ਰਿਤਸਰ, ਗੁਰਦਾਸਪੁਰ, ਰੂਪਨਗਰ, ਨਵਾਂ ਸ਼ਹਿਰ, ਦਸੂਹਾ, ਪਠਾਨਕੋਟ, ਹੁਸ਼ਿਆਰਪੁਰ, ਮਾਨਸਾ ਅਤੇ ਜਲੰਧਰ ਆਦਿ ਖੇਤਰਾਂ ‘ਚ ਜੰਗਲਾਤ ਦੀ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈ ਜ਼ਮੀਨ ‘ਤੇ ਬੂਟੇ ਲਾਏ ਜਾ ਰਹੇ ਹਨ ਅਤੇ ਮੁੜ ਕਬਜ਼ਾ ਹੋਣ ਦੀ ਸੰਭਾਵਨਾ ਖ਼ਤਮ ਕਰਨ ਦੇ ਮਕਸਦ ਨਾਲ ਇਸ ਜ਼ਮੀਨ ‘ਤੇ ਤਾਰਬੰਦੀ ਕਰਨ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਸ. ਧਰਮਸੋਤ ਨੇ ਦੱਸਿਆ ਕਿ ਜ਼ਿਲਾ ਪਠਾਨਕੋਟ ਦੇ ਧਾਰ ਬਲਾਕ ਅਧੀਨ ਸ਼ਾਹਪੁਰ ਕੰਢੀ ਖੇਤਰ ਦੀ 27 ਹਜ਼ਾਰ ਏਕੜ ਜ਼ਮੀਨ ਛੇਤੀ ਹੀ ਜੰਗਲਾਤ ਵਿਭਾਗ ਦਾ ਹਿੱਸਾ ਬਣ ਜਾਵੇਗੀ। ਉਨਾਂ ਦੱਸਿਆ ਕਿ ਮਾਲ ਵਿਭਾਗ ਦੇ ਸਾਲ 1904 ਦੇ ਰਿਕਾਰਡ ਅਨੁਸਾਰ ਇਹ ਜ਼ਮੀਨ ‘ਸੁਰੱਖਿਅਤ ਵਣ ਰਕਬਾ’ ਘੋਸ਼ਿਤ ਕੀਤਾ ਗਿਆ ਸੀ, ਪਰ ਇਹ ਜ਼ਮੀਨ ਮਾਲ ਵਿਭਾਗ ਦੇ ਰਿਕਾਰਡ ਵਿੱਚ ਦਰਜ਼ ਨਹੀਂ ਸੀ, ਜਿਸਦਾ ਫਾਇਦਾ ਉਠਾ ਕੇ ਕੁੱਝ ਰਸੂਖ਼ਵਾਨ ਵਿਅਕਤੀਆਂ ਨੇ ਜ਼ਮੀਨ ਆਪਣÎੇ ਨਾਂ ‘ਤੇ ਕਰਾ ਕੇ ਇੱਥੇ ਕਮਰਸ਼ੀਅਲ ਇਮਾਰਤਾਂ ਉਸਾਰਨ ਦੀ ਯੋਜਨਾ ਬਣਾਈ ਸੀ। ਉਨਾਂ ਦੱਸਿਆ ਕਿ ਜੰਗਲਾਤ ਵਿਭਾਗ ਨੇ ਸਾਲ 1986 ‘ਚ ਇਸ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਦੀ ਪਹਿਲ ਕੀਤੀ ਸੀ ਪਰ ਕੁੱਝ ਡੀਲਰਾਂ ਵਲੋਂ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਇਸ ਕਾਰਵਾਈ ‘ਤੇ ਰੋਕ (ਸਟੇਅ) ਹਾਸਲ ਕਰ ਲਈ ਸੀ। ਉਨਾਂ ਦੱਸਿਆ ਕਿ ਜੰਗਲਾਤ ਵਿਭਾਗ ਦੇ ਯਤਨਾਂ ਸਦਕਾ ਸਾਲ 2014 ‘ਚ ਮਾਨਯੋਗ ਹਾਈਕੋਰਟ ਨੇ ਇਹ ਰੋਕ (ਸਟੇਅ) ਹਟਾ ਦਿੱਤੀ ਗਈ ਅਤੇ ਇਹ ਜ਼ਮੀਨ ਜੰਗਲਾਤ ਵਿਭਾਗ ਨੂੰ ਦੇਣ ਦੇ ਹੁਕਮ ਦਿੱਤੇ ਹਨ। ਉਨਾਂ ਦੱਸਿਆ ਕਿ ਇਹ ਜ਼ਮੀਨ ਹੁਣ ਛੇਤੀ ਹੀ ਜੰਗਲਾਤ ਵਿਭਾਗ ਦਾ ਹਿੱਸਾ ਬਣ ਜਾਵੇਗੀ।ਸ. ਧਰਮਸੋਤ ਨੇ ਅੱਗੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਦੀ ਖ਼ੁਸ਼ੀ ਮੌਕੇ ਸੂਬੇ ਦੇ ਹਰ ਪਿੰਡ ਵਿੱਚ 550 ਬੂਟੇ ਲਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਸਬੰਧੀ ਸਮੂਹ ਜ਼ਿਲਾ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਪੰਜਾਬ ਦੇ 12700 ਦੇ ਕਰੀਬ ਪਿੰਡਾਂ ‘ਚ ਪ੍ਰਤੀ ਪਿੰਡ 550 ਬੂਟੇ ਲਾਉਣ ਲਈ 70 ਲੱਖ ਬੂਟਿਆਂ ਦੀ ਜ਼ਰੂਰਤ ਪਵੇਗੀ। ਉਨਾਂ ਕਿਹਾ ਇਹ ਮੁਹਿੰਮ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਸੈਰ ਸਪਾਟਾ ਵਿਭਾਗ ਦੇ ਸਹਿਯੋਗ ਨਾਲ ਨੇਪਰੇ ਚਾੜੀ ਜਾਵੇਗੀ। ਉਨਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਬੰਧੀ ਮੁੱਖ ਪ੍ਰੋਗਰਾਮ ਜਲੰਧਰ ਵਿਖੇ ਕਰਨ ਦੀ ਵਿਊਂਤਬੰਦੀ ਕੀਤੀ ਜਾ ਰਹੀ ਹੈ ਅਤੇ ਇਸੇ ਦਿਨ ਨੇੜਲੇ 10-15 ਪਿੰਡਾਂ ‘ਚ ਬੂਟੇ ਲਾ ਕੇ ਪਿੰਡਾਂ ‘ਚ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮੌਕੇ ਵਧੀਕ ਮੁੱਖ ਸਕੱਤਰ ਜੰਗਲਾਤ ਡਾ. ਰੋਸ਼ਨ ਸ਼ੁੰਕਾਰੀਆ, ਪ੍ਰਮੁੱਖ ਮੁੱਖ ਵਣਪਾਲ ਸ੍ਰੀ ਜਤਿੰਦਰ ਸ਼ਰਮਾ, ਜੰਗਲਾਤ ਵਿਭਾਗ ਦੇ ਸਮੂਹ ਅਧਿਕਾਰੀ ਅਤੇ ਜ਼ਿਲਾ ਅਧਿਕਾਰੀ ਹਾਜ਼ਰ ਸਨ।


