- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੰਮੂ-ਕਸ਼ਮੀਰ ’ਚ ਵੱਡਾ ਅੱਤਵਾਦੀ ਹਮਲਾ ਸੀ.ਆਰ.ਪੀ.ਐਫ਼. ਦੇ 40 ਜਵਾਨ ਸ਼ਹੀਦ
ਜੈਸ਼-ਏ-ਮੁਹੰਮਦ ਨੇ ਲਈ ਜ਼ਿੰਮੇਵਾਰੀ
ਸ੍ਰੀਨਗਰ – ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਸੀ.ਆਰ.ਪੀ.ਐਫ. ਦੇ ਕਾਫਲੇ ’ਤੇ ਦਹਿਸ਼ਤੀ ਹਮਲਾ ਕੀਤਾ ਗਿਆ। ਇਸ ਵਿਚ 40 ਜਵਾਨਾਂ ਦੇ ਸ਼ਹੀਦ ਹੋਣ ਤੇ ਕਈ ਹੋਰਨਾਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਦਖਣੀ ਕਸ਼ਮੀਰ ਵਿਚ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ 2500 ਜਵਾਨਾਂ ਦੇ ਕਾਫਲੇ ’ਤੇ ਇਹ ਹਮਲਾ ਕੀਤਾ ਗਿਆ। ਹਮਲੇ ਦੀ ਜ਼ਿੰਮੇਵਾਰੀ ਜੈਸ਼-ਏ-ਮੁਹੰਮਦ ਨੇ ਲਈ ਹੈ। ਪੁਲਿਸ ਅਧਿਕਾਰੀਆਂ ਮੁਤਾਬਿਕ ਬਾਅਦ ਦੁਪਹਿਰ ਤਕਰੀਬਨ ਸਵਾ ਕੁ ਤਿੰਨ ਵਜੇ ਇਹ ਫਿਦਾਈਨ ਹਮਲਾ ਕੀਤਾ ਗਿਆ। ਕਾਫਲਾ ਆਪਣੇ ਰਸਤੇ ਵਲ ਵਧ ਰਿਹਾ ਸੀ ਤਾਂ ਦਹਿਸ਼ਤਗਰਦਾਂ ਨੇ ਧਮਾਕਾਖੇਜ਼ ਸਮਗਰੀ ਨਾਲ ਲੈਸ ਕਾਰ ਦੀ ਟਕਰ ਜਵਾਨਾਂ ਦੀ ਬਸ ਨਾਲ ਕਰ ਦਿਤੀ। ਸੀ.ਆਰ.ਪੀ.ਐਫ. ਦੇ ਮੁਖੀ ਦਿਲਬਾਗ ਸਿੰਘ ਮੁਤਾਬਿਕ ਇਹ ਆਮਤਘਾਤੀ ਹਮਲਾ ਜਾਪਦਾ ਹੈ। ਦੁਰਘਟਨਾ ਮਗਰੋਂ ਜ਼ਖ਼ਮੀ ਜਵਾਨਾਂ ਨੂੰ ਫ਼ੌਜ ਦੇ 92 ਬੇਸ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਦੁਰਘਟਨਾ ਮਗਰੋਂ ਕੌਮੀ ਸ਼ਾਹਰਾਹ ਬੰਦ ਕਰ ਦਿਤਾ ਗਿਆ ਤੇ ਜਾਂਚ ਜਾਰੀ ਹੈ। ਸਾਲ 2016 ਦੇ ਉੜੀ ਦਹਿਸ਼ਤੀ ਹਮਲੇ ਮਗਰੋਂ ਤਾਜ਼ਾ ਘਟਨਾ ਨੂੰ ਸੁਰਖਿਆ ਬਲਾਂ ’ਤੇ ਵਡਾ ਹਮਲਾ ਮੰਨਿਆ ਜਾ ਰਿਹਾ ਹੈ। ਦਸਿਆ ਜਾ ਰਿਹਾ ਹੈ ਕਿ ਆਈ.ਈ.ਡੀ. ਬਲਾਸਟ ਸੁਰਖਿਆ ਬਲਾਂ ਦੇ ਵਾਹਨ ਨੂੰ ਨਿਸ਼ਾਨਾ ਬਣਾਕੇ ਕੀਤਾ ਗਿਆ ਸੀ। ਇਸ ਹਮਲੇ ਬਾਅਦ ਸੁਰਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿਤੀ ਹੈ। ਸੀ.ਆਰ.ਪੀ.ਐਫ. ਦੇ ਜਵਾਨਾਂ ਦੀ ਗਡੀ ਦੇ ਕਾਫਲੇ ਨੂੰ ਅਤਵਾਦੀਆਂ ਨੇ ਨਿਸ਼ਾਨਾ ਬਣਾਇਆ ਅਤੇ ਅਵਨਤੀਪੁਰਾ ਵਿਚ ਬਲਾਸਟ ਕੀਤਾ। ਇਹ ਹਮਲਾ ਉਸ ਸਮੇਂ ਕੀਤਾ ਗਿਆ ਜਦੋਂ ਕਾਫਲਾ ਜੰਮੂ ਤੋਂ ਸ੍ਰੀਨਗਰ ਜਾ ਰਿਹਾ ਸੀ। ਜੰਮੂ ਕਸ਼ਮੀਰ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਇਹ ਆਈ.ਈ.ਡੀ. ਬਲਾਸਟ ਹੀ ਹੈ। ਜਾਣਕਾਰੀ ਅਨੁਸਾਰ ਹਮਲੇ ਦੀ ਸਾਜ਼ਿਸ਼ ਰਚਣ ਵਾਲੇ ਅੱਤਵਾਦੀ ਦੀ ਪਹਿਚਾਣ ਪੁਲਵਾਮਾ ਦੇ ਕਾਕਾਪੋਰਾ ਦੇ ਰਹਿਣ ਵਾਲੇ ਆਦਿਲ ਅਹਿਮਦ ਦੇ ਤੌਰ ’ਤੇ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਆਦਿਲ ਸਾਲ 2018 ਵਿੱਚ ਹੀ ਜੈਸ਼-ਏ-ਮੁਹੰਮਦ ਵਿੱਚ ਸ਼ਾਮਿਲ ਹੋਇਆ ਸੀ।


