- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੰਮੂ-ਕਸ਼ਮੀਰ ਤੋਂ ਰਾਸ਼ਟਰਪਤੀ ਸ਼ਾਸਨ ਹਟਿਆ
2 ਨਵੇਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਾ ਹੋਇਆ ਗਠਨ
ਜੰਮੂ – ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਗਠਨ ਤੋਂ ਬਾਅਦ ਅਣਵੰਡੇ ਜੰਮੂ-ਕਸ਼ਮੀਰ ਵਿੱਚ ਲੱਗਾ ਰਾਸ਼ਟਰਪਤੀ ਸ਼ਾਸਨ ਵੀਰਵਾਰ ਨੂੰ ਹਟਾ ਦਿੱਤਾ ਗਿਆ। ਜੰਮੂ ਕਸ਼ਮੀਰ ਅਤੇ ਲੱਦਾਖ ਅੱਜ ਦੋ ਨਵੇਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਜੋਂ ਹੋਂਦ ਵਿੱਚ ਆਏ ਹਨ। ਭਾਰਤ ‘ਚ ਹੁਣ ਇੱਕ ਸੂਬਾ ਘੱਟ ਹੋਣ ਦੇ ਨਾਲ ਹੀ 2 ਨਵੇਂ ਕੇਂਦਰ ਸ਼ਾਸਿਤ ਸੂਬੇ ਹੋ ਗਏ ਹਨ। ਜੰਮੂ-ਕਸ਼ਮੀਰ ਦੇ ਪੁਨਰਗਠਨ ਦਾ ਜੋ ਨਵਾਂ ਕਾਨੂੰਨ ਬਣਿਆ ਹੈ, ਉਹ ਅੱਧੀ ਰਾਤ ਤੋਂ ਬਾਅਦ ਲਾਗੂ ਹੋ ਗਿਆ ਹੈ। ਦੋਵਾਂ ਕੇਂਦਰ ਸ਼ਾਸਿਤ ਸੂਬਿਆਂ ‘ਚ ਉਪ ਰਾਜਪਾਲਾਂ ਦੀ ਨਿਯੁਕਤੀ ਹੋ ਗਈ ਹੈ। ਦੋਵਾਂ ਉੱਪ ਰਾਜਪਾਲਾਂ ਨੇ ਹਲਫ਼ ਵੀ ਲੈ ਲਿਆ ਹੈ। ਰਾਧਾਕ੍ਰਿਸ਼ਨਣ ਮਾਥੁਰ ਲੱਦਾਖ ਦੇ ਪਹਿਲੇ ਉੱਪ ਰਾਜਪਾਲ ਬਣੇ ਹਨ, ਜਦੋਂ ਕਿ ਗਿਰੀਸ਼ ਚੰਦਰ ਮੁਰਮੂ ਨੇ ਜੰਮੂ-ਕਸ਼ਮੀਰ ਕੇਂਦਰ ਸ਼ਾਸਿਤ ਸੂਬੇ ਦਾ ਰਾਜਪਾਲ ਵਜੋਂ ਹਲਫ਼ ਲਿਆ ਹੈ। ਜ਼ਿਕਰਯੋਗ ਹੈ ਕਿ ਲੱਦਾਖ ਬਿਨਾਂ ਵਿਧਾਨ ਸਭਾ ਦਾ ਕੇਂਦਰ ਸ਼ਾਸਿਤ ਸੂਬਾ ਹੋਵੇਗਾ।


