- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੰਮੂ-ਕਸ਼ਮੀਰ ਮੁਕਾਬਲੇ ਚ ਇਕ ਅੱਤਵਾਦੀ ਢੇਰ, ਹਥਿਆਰ ਬਰਾਮਦ
ਸ਼੍ਰੀਨਗਰ – ਉੱਤਰੀ ਕਸ਼ਮੀਰ ਦੇ ਸੋਪੋਰ ‘ਚ ਸ਼ਨੀਵਾਰ ਨੂੰ ਅੱਤਵਾਦੀ ਅਤੇ ਸੁਰੱਖਿਆ ਫੋਰਸਾਂ ਦਰਮਿਆਨ ਮੁਕਾਬਲਾ ਹੋਇਆ। ਸੁਰੱਖਿਆ ਫੋਰਸਾਂ ਨੇ ਕਾਰਵਾਈ ਕਰਦੇ ਹੋਏ ਇਕ ਅੱਤਵਾਦੀ ਨੂੰ ਮਾਰ ਸੁੱਟਿਆ ਹੈ। ਮਾਰੇ ਗਏ ਅੱਤਵਾਦੀ ਕੋਲੋਂ ਇਕ ਪਿਸਤੌਲ ਅਤੇ ਤਿੰਨ ਗ੍ਰੇਨੇਡ ਮਿਲੇ ਹਨ। ਸੁਰੱਖਿਆ ਫੋਰਸਾਂ ਵਲੋਂ ਨੇੜੇ-ਤੇੜੇ ਦੇ ਪੂਰੇ ਖੇਤਰ ‘ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਸੁਰੱਖਿਆ ਫੋਰਸਾਂ ਦੀ ਇਕ ਟੀਮ ਸ਼ਨੀਵਾਰ ਨੂੰ ਸੋਪੋਰ ਦੇ ਵਾਟਰਗਾਮ ‘ਚ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਅੱਤਵਾਦੀ ਨੇ ਉਨ੍ਹਾਂ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਸੁਰੱਖਿਆ ਫੋਰਸਾਂ ਨੇ ਤੁਰੰਤ ਮੋਰਚਾ ਸੰਭਾਲਦੇ ਹੋਏ ਜਵਾਬੀ ਕਾਰਵਾਈ ਕੀਤੀ। ਦੋਹਾਂ ਪਾਸਿਓਂ ਹੋਈ ਗੋਲੀਬਾਰੀ ਤੋਂ ਬਾਅਦ ਇਕ ਅੱਤਵਾਦੀ ਮਾਰ ਸੁੱਟਿਆ ਗਿਆ। ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਬੁੱਧਵਾਰ ਨੂੰ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਕੈਂਪਸ ‘ਤੇ ਗ੍ਰੇਨੇਡ ਨਾਲ ਹਮਲਾ ਕੀਤਾ ਸੀ, ਜਿਸ ‘ਚ ਇਕ ਜਵਾਨ ਜ਼ਖਮੀ ਹੋ ਗਿਆ।


