ਜੰਮੂ-ਕਸ਼ਮੀਰ ਲਈ ਵੱਖਰਾ ਸੰਵਿਧਾਨ ਗਲਤੀ ਸੀ : ਡੋਭਾਲ

ਨਵੀਂ ਦਿੱਲੀ – ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਕਿਹਾ ਹੈ ਕਿ ਜੰਮੂ-ਕਸ਼ਮੀਰ ਲਈ ਵੱਖਰਾ ਸੰਵਿਧਾਨ ਹੋਣਾ ਸ਼ਾਇਦ ਇਕ ਗਲਤੀ ਸੀ। ਭਾਰਤ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਸਰਦਾਰ ਵੱਲਭ ਭਾਈ ਪਟੇਲ ‘ਤੇ ਲਿਖੀ ਇਕ ਕਿਤਾਬ ਨੂੰ ਰਿਲੀਜ਼ ਕਰਨ ਦੇ ਮੌਕੇ ‘ਤੇ ਇਕ ਸਮਾਰੋਹ ਵਿਚ ਬੋਲਦਿਆਂ ਡੋਭਾਲ ਨੇ ਕਿਹਾ ਕਿ ਉਨ੍ਹਾਂ ਦੇਸ਼ ਦੀ ਮਜ਼ਬੂਤ ਨੀਂਹ ਰੱਖਣ ਵਿਚ ਪ੍ਰਮੁੱਖ ਭੂਮਿਕਾ ਨਿਭਾਈ। ਉਨ੍ਹਾਂ ਸਰਦਾਰ ਪਟੇਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪ੍ਰਭੂਸੱਤਾ ਨਾਲ ਕਿਸੇ ਕੀਮਤ ‘ਤੇ ਵੀ ਸਮਝੌਤਾ ਨਹੀਂ ਕੀਤਾ ਜਾ ਸਕਦਾ। ਡੋਭਾਲ ਨੇ ਕਸ਼ਮੀਰ ਬਾਰੇ ਇਹ ਟਿੱਪਣੀ ਅਜਿਹੇ ਸਮੇਂ ‘ਤੇ ਕੀਤੀ ਹੈ। ਜਦੋਂ ਸੁਪਰੀਮ ਕੋਰਟ ਸੰਵਿਧਾਨ ਦੀ ਧਾਰਾ 35-ਏ ਦੀ ਸੰਵਿਧਾਨਿਕ ਜਾਇਜ਼ਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰ ਰਹੀ ਹੈ। ਉਕਤ ਧਾਰਾ ਅਧੀਨ ਜੰਮੂ-ਕਸ਼ਮੀਰ ਦੇ ਸਥਾਈ ਵਾਸੀਆਂ ਨੂੰ ਖਾਸ ਕਿਸਮ ਦੇ ਅਧਿਕਾਰ ਅਤੇ ਵਿਸ਼ੇਸ਼ ਅਧਿਕਾਰ ਦਿੱਤੇ ਗਏ ਹਨ।

VIA PUNJAB