- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੰਮੂ ਕਸ਼ਮੀਰ ਵਿੱਚ ਸੁਰੱਖਿਆ ਫ਼ੋਰਸਾਂ ਵੱਲੋਂ ਇਕ ਅੱਤਵਾਦੀ ਢੇਰ
ਸ਼੍ਰੀਨਗਰ – ਜੰਮੂ ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ਦੇ ਬਾਹਰੀ ਖੇਤਰ ਵਿੱਚ ਸੁਰੱਖਿਆ ਫ਼ੋਰਸਾਂ ਦੀ ਤਲਾਸ਼ੀ ਅਤੇ ਘੇਰਾਬੰਦੀ ਮੁਹਿੰਮ ਦੌਰਾਨ ਸ਼ੁਰੂ ਹੋਏ ਮੁਕਾਬਲੇ ਵਿੱਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ। ਇਕ ਪੁਲੀਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫ਼ੀਆ ਸੂਚਨਾ ਮਿਲਣ ਤੋਂ ਬਾਅਦ ਜੰਮੂ ਕਸ਼ਮੀਰ ਪੁਲੀਸ ਦੇ ਵਿਸ਼ੇਸ਼ ਮੁਹਿੰਮ ਸਮੂਹ, ਰਾਸ਼ਟਰੀ ਰਾਈਫਲਜ਼ ਅਤੇ ਕੇਂਦਰੀ ਰਿਜ਼ਰਵ ਪੁਲੀਸ ਫ਼ੋਰਸ ਦੇ ਜਵਾਨਾਂ ਨੇ ਸਵੇਰੇ ਸ਼ਹਿਰ ਦੇ ਬਾਹਰੀ ਖੇਤਰ ਨੌਗਾਮ ਦੇਵਗੂਰਾ ਵਿੱਚ ਸਾਂਝੇ ਰੂਪ ਨਾਲ ਤਲਾਸ ਅਤੇ ਘੇਰਾਬੰਦੀ ਮੁਹਿੰਮ ਸ਼ੁਰੂ ਕੀਤੀ।ਉਨ੍ਹਾਂ ਦੱਸਿਆ ਕਿ ਜਦੋਂ ਸੁਰੱਖਿਆ ਫ਼ੋਰਸਾਂ ਦੇ ਜਵਾਨ ਖੇਤਰ ਨੂੰ ਸੀਲ ਕਰਦੇ ਹੋਏ ਅੱਗੇ ਵੱਧ ਰਹੇ ਸਨ, ਉਦੋਂ ਉੱਥੇ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਅੱਤਵਾਦੀਆਂ ਨੂੰ ਖੇਤਰ ਤੋਂ ਦੌੜਨ ਤੋਂ ਰੋਕਣ ਲਈ ਸੁਰੱਖਿਆ ਫ਼ੋਰਸ ਦੇ ਹੋਰ ਜਵਾਨ ਤਾਇਨਾਤ ਕਰ ਦਿੱਤੇ ਗਏ ਹਨ। ਮੁਕਾਬਲੇ ਦੌਰਾਨ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ। ਉਨ੍ਹਾਂ ਦੱਸਿਆ ਕਿ ਇਕ ਹੋਰ ਅੱਤਵਾਦੀ ਹਾਲੇ ਵੀ ਇਲਾਕੇ ਵਿੱਚ ਮੌਜੂਦ ਹੈ।


