- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਹਲਾਕ
ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿੱਚ ਇਕ ਅੱਤਵਾਦੀ ਮਾਰਿਆ ਗਿਆ| ਫੌਜ ਨੇ ਇਹ ਜਾਣਕਾਰੀ ਦਿੱਤੀ| ਫੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੂੰ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਲਾਰਨੂ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ| ਇਸ ਤੋਂ ਬਾਅਦ ਇੱਥੇ ਸਵੇਰੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ| ਉਨ੍ਹਾਂ ਨੇ ਦੱਸਿਆ ਕਿ ਤਲਾਸ਼ੀ ਦਲ ਤੇ ਅੱਤਵਾਦੀਆਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਇਹ ਮੁਹਿੰਮ ਮੁਕਾਬਲੇ ਵਿੱਚ ਬਦਲ ਗਈ|ਇਸ ਗੋਲੀਬਾਰੀ ਵਿੱਚ ਇਕ ਅੱਤਵਾਦੀ ਮਾਰਿਆ ਗਿਆ| ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਇਕ ਏ.ਕੇ. ਰਾਈਫਲ ਬਰਾਮਦ ਹੋਈ ਹੈ| ਉਨ੍ਹਾਂ ਨੇ ਦੱਸਿਆ ਕਿ ਮੁਹਿੰਮ ਹਾਲੇ ਜਾਰੀ ਹੈ| ਉੱਥੇ ਹੀ ਇਸ ਤੋਂ ਪਹਿਲਾਂ ਬੀਤੇ ਦਿਨੀਂ ਬੜਗਾਮ ਵਿੱਚ ਸੁਰੱਖਿਆ ਦਸਤਿਆਂ ਨੂੰ 2 ਸਫਲਤਾਵਾਂ ਮਿਲੀਆਂ| ਸੁਰੱਖਿਆ ਦਸਤਿਆਂ ਨੇ ਇਕ ਮੁਕਾਬਲੇ ਦੌਰਾਨ ਇਕ ਅੱਤਵਾਦੀ ਨੂੰ ਗ੍ਰਿਫਤਾਰ ਕਰ ਲਿਆ| ਹਾਲਾਂਕਿ ਉਸ ਦੇ ਨਾਲ ਮੌਜੂਦ ਪੁਲੀਸ ਦਾ ਐਸ.ਪੀ.ਓ. (ਵਿਸ਼ੇਸ਼ ਪੁਲੀਸ ਅਧਿਕਾਰੀ) ਮੌਕੇ ਤੇ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ|


