- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੰਮੂ-ਕਸ਼ਮੀਰ ਦੇ ਬੜਗਾਮ ਵਿੱਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ
ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਬੜਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ ਵਿੱਚ 2 ਅੱਤਵਾਦੀ ਮਾਰੇ ਗਏ| ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬੜਗਾਮ ਜ਼ਿਲ੍ਹੇ ਦੇ ਚਦੂਰਾ ਇਲਾਕੇ ਦੇ ਮੋਆਚਵਾਹ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ, ਜਿਸ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਘੇਰਾ ਪਾਇਆ ਅਤੇ ਖੋਜ ਮੁਹਿੰਮ ਚਲਾਈ| ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਨੇ ਸੁਰੱਖਿਆ ਦਸਤਿਆਂ ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਦੋਹਾਂ ਪੱਖਾਂ ਵਿੱਚ ਮੁਕਾਬਲਾ ਸ਼ੁਰੂ ਹੋ ਗਿਆ| ਉੱਥੇ ਹੀ ਬੜਗਾਮ ਦੇ ਅਰਿਆਬਾਗ ਮਚਾਮਾ ਇਲਾਕੇ ਵਿੱਚ ਵੀ ਮੁਕਾਬਲਾ ਹੋਇਆ| ਹਾਲੇ ਸਰਚ ਮੁਹਿੰਮ ਜਾਰੀ ਹੈ|ਕਸ਼ਮੀਰ ਜ਼ੋਨ ਪੁਲੀਸ ਨੇ ਜਾਣਕਾਰੀ ਦਿੱਤੀ ਕਿ ਇਸ ਕਾਰਵਾਈ ਵਿੱਚ 2 ਅੱਤਵਾਦੀ ਮਾਰੇ ਗਏ ਹਨ| ਕ੍ਰਾਸ ਫਾਇਰਿੰਗ ਦੌਰਾਨ ਅੱਤਵਾਦੀ ਜਿਸ ਘਰ ਵਿੱਚ ਲੁਕੇ ਸਨ, ਉਸੇ ਵਿੱਚ ਅੱਗ ਲੱਗ ਗਈ, ਜਿਸ ਨਾਲ ਦੋਹਾਂ ਦੀ ਮੌਤ ਹੋ ਗਈ| ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਾਰੇ ਗਏ ਇਕ ਅੱਤਵਾਦੀ ਦੀ ਪਛਾਣ ਜੈਸ਼-ਏ-ਮੁਹੰਮਦ ਦੇ ਕਮਾਂਡਰ ਦੇ ਤੌਰ ਤੇ ਹੋਈ ਹੈ| ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਦਸਤਿਆਂ ਨੇ ਪਿੰਡ ਵਿੱਚ ਐਂਟਰੀ ਅਤੇ ਐਗਜ਼ਿਟ ਪੁਆਇੰਟ ਨੂੰ ਸੀਲ ਕਰ ਦਿੱਤਾ ਹੈ ਤਾਂ ਕਿ ਅੱਤਵਾਦੀ ਦੌੜ ਨਾ ਸਕਣ|


