- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੰਮੂ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੇ ਦੋ ਮੁਕਾਬਲਿਆਂ ਵਿੱਚ ਚਾਰ ਅਤਿਵਾਦੀ ਮਾਰੇ
ਜੰਮੂ ਕਸ਼ਮੀਰ ਦੇ ਕੁਲਗਾਮ ਤੇ ਪੁਲਵਾਮਾ ਜ਼ਿਲ੍ਹਿਆਂ ਵਿਚ ਸੁਰੱਖਿਆ ਬਲਾਂ ਨਾਲ ਹੋਏ ਦੋ ਵੱਖ ਵੱਖ ਮੁਕਾਬਲਿਆਂ ਵਿਚ ਚਾਰ ਅਤਿਵਾਦੀ ਮਾਰੇ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਚਿਨਗਾਮ ਖੇਤਰ ਵਿੱਚ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਫੌਜਾਂ ਨੇ ਖੇਤਰ ਨੂੰ ਘੇਰ ਲਿਆ। ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾਈਆਂ ਤੇ ਇਸ ਦੌਰਾਨ ਮੁਕਾਬਲਾ ਸ਼ੁਰੂ ਹੋ ਗਿਆ। ਮਾਰੇ ਗਏ ਅਤਿਵਾਦੀਆਂ ਵਿੱਚੋਂ ਇਕ ਸਥਾਨਕ ਨੌਜਵਾਨ ਹੈ ਜਿਸ ਦੀ ਪਛਾਣ ਕੁਲਗਾਮ ਦੇ ਜੰਗਲਪੋਰਾ ਵਾਸੀ ਤਾਰਿਕ ਵਜੋਂ ਹੋਈ ਹੈ। ਮਾਰੇ ਅਤਿਵਾਦੀਆਂ ਪਾਸੋਂ ਗੋਲਾ ਬਾਰੁੂਦ ਤੇ ਐੱਮ-4 ਰਾਇਫਲ ਤੇ ਪਿਸਟਲ ਬਰਾਮਦੇ ਹੋਏ ਹਨ।


