- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੰਮੂ ਚ ਢਿੱਲ ਮਗਰੋਂ ਮੁਸਲਮਾਨਾਂ ਨੇ ਈਦ-ਏ-ਮਿਲਾਦ ਮਨਾਈ
ਜੰਮੂ – ਜੰਮੂ ਖ਼ਿੱਤੇ ਦੇ ਜ਼ਿਆਦਾਤਰ ਹਿੱਸਿਆਂ ’ਚ ਐਤਵਾਰ ਨੂੰ ਪਾਬੰਦੀਆਂ ਹਟਾਉਣ ਮਗਰੋਂ ਮੁਸਲਮਾਨ ਭਾਈਚਾਰੇ ਨੇ ਮਸਜਿਦਾਂ ’ਚ ਨਮਾਜ਼ ਅਦਾ ਕਰਕੇ ਈਦ-ਏ-ਮਿਲਾਦ-ਉਨ-ਨਬੀ ਦਾ ਤਿਉਹਾਰ ਪੂਰੀ ਧਾਰਮਿਕ ਸ਼ਰਧਾ ਨਾਲ ਮਨਾਇਆ। ਅਧਿਕਾਰੀਆਂ ਨੇ ਕਿਹਾ ਕਿ ਪਾਬੰਦੀਆਂ ਕਾਰਨ ਕੋਈ ਵੱਡਾ ਜਲੂਸ ਕੱਢਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਪਰ ਰਾਜੌਰੀ ਜ਼ਿਲ੍ਹੇ ’ਚ ਵੱਡਾ ਮਿਲਾਦ ਜਲੂਸ ਕੱਢਣ ਦਿੱਤਾ ਗਿਆ। ਸੁਰੱਖਿਆ ਕਾਰਨ ਸਿੱਖਾਂ ਨੂੰ ਨਗਰ ਕੀਰਤਨ ਸਜਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਂਜ ਮੁਸਲਮਾਨਾਂ ਅਤੇ ਸਿੱਖਾਂ ਨੇ ਮਸਜਿਦਾਂ ਤੇ ਗੁਰਦੁਆਰਿਆਂ ’ਚ ਹਾਜ਼ਰੀ ਭਰੀ।ਸਰਹੱਦੀ ਜ਼ਿਲ੍ਹੇ ਪੁਣਛ ਅਤੇ ਕੁਝ ਸੰਵੇਦਨਸ਼ੀਲ ਇਲਾਕਿਆਂ ਨੂੰ ਛੱਡ ਕੇ ਲੋਕਾਂ ਨੂੰ ਆਉਣ-ਜਾਣ ਦੀ ਪੂਰੀ ਖੁੱਲ੍ਹ ਸੀ। ਪੁਲੀਸ ਅਤੇ ਨੀਮ ਫ਼ੌਜੀ ਬਲਾਂ ਨੇ ਅੱਜ ਸਵੇਰੇ ਸੜਕਾਂ ਤੋਂ ਅੜਿੱਕੇ ਹਟਾ ਲਏ ਸਨ ਤਾਂ ਜੋ ਲੋਕਾਂ ਨੂੰ ਕੋਈ ਦਿੱਕਤ ਨਾ ਆਵੇ।ਸੁਪਰੀਮ ਕੋਰਟ ਵੱਲੋਂ ਅਯੁੱਧਿਆ ਕੇਸ ਦਾ ਸ਼ਨਿਚਰਵਾਰ ਨੂੰ ਫ਼ੈਸਲਾ ਸੁਣਾਏ ਜਾਣ ਤੋਂ ਪਹਿਲਾਂ ਸ਼ੁੱਕਰਵਾਰ ਅੱਧੀ ਰਾਤ ਤੋਂ ਹੀ ਜੰਮੂ ਕਸ਼ਮੀਰ ’ਚ ਇਹਤਿਆਤ ਵਜੋਂ ਦਫ਼ਾ 144 ਲਾਗੂ ਕਰ ਦਿੱਤੀ ਗਈ ਸੀ।


