- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੰਮੂ ਦੇ ਕੁਪਵਾੜਾ ਵਿੱਚ ਬਿਜਲੀ ਦੀ ਹਾਈ ਟੈਂਸ਼ਨ ਤਾਰ ਡਿੱਗਣ ਕਾਰਨ 3 ਵਿਅਕਤੀਆਂ ਦੀ ਮੌਤ
ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਸਰਹੱਦੀ ਕੁਪਵਾੜਾ ਜ਼ਿਲੇ ਵਿੱਚ ਅੱਜ ਤੜਕੇ ਬਿਜਲੀ ਦੀ ਹਾਈ ਟੈਂਸ਼ਨ ਤਾਰ ਦੇ ਸੰਪਰਕ ਵਿੱਚ ਆਉਣ ਨਾਲ 3 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 2 ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ| ਅਧਿਕਾਰਤ ਸੂਤਰਾਂ ਮੁਤਾਬਕ ਕੁਪਵਾੜਾ ਜ਼ਿਲੇ ਵਿੱਚ ਕਰਨਾਹ ਦੇ ਨਰਦ ਪਿੰਡ ਵਿੱਚ ਅੱਜ ਤੜਕੇ ਕਰੀਬ 3 ਵਜੇ ਸਥਾਨਕ ਬਿਜਲੀ ਸਪਲਾਈ ਸਟੇਸ਼ਨ ਤੋਂ ਬਿਜਲੀ ਦੀ ਇਕ ਹਾਈ ਟੈਂਸ਼ਨ ਤਾਰ ਡਿੱਗ ਗਈ, ਜਿਸ ਦੇ ਸੰਪਰਕ ਵਿਚ ਆਉਣ ਕਾਰਨ 5 ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ| ਉਨ੍ਹਾਂ ਨੂੰ ਤੁਰੰਤ ਨੇੜੇ ਦੇ ਇਕ ਹਸਪਤਾਲ ਲਿਜਾਇਆ ਗਿਆ, ਜਿੱਥੇ 3 ਵਿਅਕਤੀਆਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ| ਮ੍ਰਿਤਕਾਂ ਦੀ ਪਛਾਣ ਅਬਦੁੱਲ ਕਾਦਿਰ (55) ਉਸਦੇ ਦੇ ਪੁੱਤਰ ਅਹਿਮਦ ਚਾਕ (26) ਅਤੇ ਨਵਾਜ਼ ਅਹਿਮਦ ਦੇ ਰੂਪ ਵਿਚ ਹੋਈ ਹੈ| ਗੰਭੀਰ ਰੂਪ ਨਾਲ ਜ਼ਖਮੀਆਂ ਦਾ ਇਲਾਜ ਤੰਗਧਾਰ ਦੇ ਹਸਪਤਾਲ ਵਿਚ ਚੱਲ ਰਿਹਾ ਹੈ| ਹਾਲਾਂਕਿ ਇਹ ਘਟਨਾ ਕਿਵੇਂ ਵਾਪਰੀ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ|


