- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੱਜ ਨੇ ਹਾਰਵੇ ਵਾਇਨਸਟੀਨ ਖਿਲਾਫ ਇਕ ਦੋਸ਼ ਨੂੰ ਕੀਤਾ ਖਾਰਿਜ
ਨਿਊਯਾਰਕ – ਅਮਰੀਕਾ ‘ਚ ਨਿਊਯਾਰਕ ਦੇ ਇਕ ਜੱਜ ਨੇ ਵੀਰਵਾਰ ਨੂੰ ਹਾਲੀਵੁੱਡ ਦੇ ਨਿਰਮਾਤਾ ਹਾਰਵੀ ਵਾਇਨਸਟੀਨ ਖਿਲਾਫ ਇਕ ਦੋਸ਼ ਨੂੰ ਖਾਰਿਜ ਕਰ ਦਿੱਤਾ ਪਰ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਉਨ੍ਹਾਂ ‘ਤੇ 5 ਦੋਸ਼ ਅਜੇ ਵੀ ਹਨ। ਵਾਇਨਸਟੀਨ (66) ਨੂੰ 10 ਲੱਖ ਡਾਲਰ ਦੀ ਜ਼ਮਾਨਤ ਰਾਸ਼ੀ ‘ਤੇ ਰਿਹਾਅ ਕੀਤਾ ਗਿਆ ਸੀ ਅਤੇ ਉਸ ਨੂੰ ਜੀ. ਪੀ. ਐੱਸ. ਟ੍ਰੈਕਰ ਵੀ ਲਾ ਕੇ ਰੱਖਣਾ ਪੈ ਰਿਹਾ ਹੈ। ਉਹ ਅਦਾਲਤ ਦੀ ਸੁਣਵਾਈ ‘ਚ ਹਾਜ਼ਰ ਹੋਇਆ ਅਤੇ ਬਿਨਾਂ ਸਹਿਮਤੀ ਨਾਲ ਕਿਸੇ ਤਰ੍ਹਾਂ ਦਾ ਜਿਨਸੀ ਸਬੰਧ ਬਣਾਉਣ ਤੋਂ ਇਨਕਾਰ ਕੀਤਾ। ਵਾਇਨਸਟੀਨ ਦਾ ਬਚਾਅ ਕਰਨ ਵਾਲੇ ਵਕੀਲ ਬੇਨ ਬਰਫਮੇਨ ਨੇ ਅਦਾਲਤ ਬਾਹਰ ਪੱਤਰਕਾਰਾਂ ਨੂੰ ਆਖਿਆ ਕਿ ਨਿਸ਼ਚਤ ਤੌਰ ‘ਤੇ ਇਹ ਸਕਾਰਾਤਮਕ ਘਟਨਾਕ੍ਰਮ ਹੈ।


