- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੱਜ ਲੋਯਾ ਮਾਮਲਾ: ਸੁਪਰੀਮ ਕੋਰਟ ਵੱਲੋਂ ਰੀਵਿਊ ਪਟੀਸ਼ਨ ਖਾਰਜ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਆਪਣੇ 19 ਅਪਰੈਲ ਨੂੰ ਦਿੱਤੇ ਫੈਸਲੇ ਬਾਰੇ ਰੀਵਿਊ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਸ ਫੈਸਲੇ ਵਿੱਚ ਸੁਪਰੀਮ ਕੋਰਟ ਨੇ ਫੈਸਲਾ ਦਿੱਤਾ ਸੀ ਕਿ ਵਿਸ਼ੇਸ਼ ਸੀਬੀਆਈ ਜੱਜ ਬੀਐੱਚ ਲੋਯਾ ਦੀ ਮੌਤ ਕੁਦਰਤੀ ਤੌਰ ਉੱਤੇ ਹੋਈ ਸੀ। ਜ਼ਿਕਰਯੋਗ ਹੈ ਕਿ ਜੱਜ ਲੋਯਾ ਦੀ ਭੇਤਭਰੀ ਮੌਤ ਨੂੰ ਲੈ ਕੇ ਦੇਸ਼ ਵਿੱਚ ਚਰਚਾ ਛਿੜ ਗਈ ਸੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਆਪਣੇ ਫੈਸਲੇ ਦੇ ਵਿੱਚ ਇਸ ਕੇਸ ਵਿੱਚ ਵਿਸ਼ੇਸ਼ ਜਾਂਚ ਟੀਮ ਬਣਾਉਣ ਤੋਂ ਵੀ ਇਨਕਾਰ ਕਰ ਦਿੱਤਾ ਸੀ। ਸੁਪਰੀਮ ਕੋਰਟ ਦੇ ਜਸਟਿਸ ਦੀਪਕ ਮਿਸ਼ਰਾ, ਜਸਟਿਸ ਏਐੱਮ ਖਾਨਵਿਲਕਰ ਅਤੇ ਜਸਟਿਸ ਡੀਵਾਈ ਚੰਦਰਚੂੜ ਦੇ ਬੈਂਚ ਨੂੰ ਰੀਵਿਊ ਪਟੀਸ਼ਨ ਨੂੰ ਸਵੀਕਾਰ ਕਰਨ ਬਾਰੇ ਕੀਤੀ ਸੁਣਵਾਈ ਦੌਰਾਨ ਕਿਹਾ ਕਿ ਇਸ ਲਈ ਅਦਾਲਤ ਨੂੰ ਕੋਈ ਠੋਸ ਕਾਰਨ ਨਜ਼ਰ ਨਹੀਂ ਆਇਆ। ਇਸ ਲਈ ਰੀਵਿਊ ਪਟੀਸ਼ਨ ਨੂੰ ਖਾਰਜ ਕੀਤਾ ਜਾਂਦਾ ਹੈ।ਅਦਾਲਤ ਨੇ ਪਟੀਸ਼ਨ ਨੂੰ ਖਾਰਜ ਕਰਦਿਆਂ ਕਿਹਾ ਕਿ ਇਸ ਦੇ ਪਿੱਛੇ ਰਾਜਸੀ ਕਾਰਨ ਹਨ ਤੇ ਪਟੀਸ਼ਨ ਰਾਜਸੀ ਵਿਰੋਧੀਆਂ ਵੱਲੋਂ ਪਾਈ ਗਈ ਹੈ ਤੇ ਇਹ ਜੁਡੀਸ਼ਰੀ ਨੂੰ ਸਨਸਨੀਖੇਜ ਬਣਾਉਣ ਦੀ ਗੰਭੀਰ ਕੋਸ਼ਿਸ਼ ਹੈ। ਜ਼ਿਕਰਯੋਗ ਹੈ ਕਿ ਜਸਟਿਸ ਲੋਯਾ ਜੋ ਕਿ ਬੇਹੱਦ ਨਾਜ਼ੁਕ ਸੋਹਰਾਬਦੀਨ ਸ਼ੇਖ ਝੂਠੇ ਮੁਕਾਬਲੇ ਦੀ ਸੁਣਵਾਈ ਕਰ ਰਹੇ ਸਨ, ਦੀ ਨਾਗਪੁਰ ਵਿੱਚ ਉਦੋਂ ਦਿਲ ਦਾ ਦੌਰਾ ਪੈਣ ਦੇ ਨਾਲ ਮੌਤ ਹੋ ਗਈ ਸੀ ਜਦੋਂ ਉਹ ਇੱਕ ਵਿਆਹ ਵਿੱਚ ਸ਼ਾਮਲ ਹੋਣ ਲਈ ਆਏ ਸਨ। ਜੱਜ ਲੋਯਾ ਦੀ ਮੌਤ ਮਗਰੋਂ ਤਰ੍ਹਾਂ ਤਰ੍ਹਾਂ ਦੇ ਸ਼ੱਕ ਸ਼ੁਬਹੇ ਪ੍ਰਗਟ ਕੀਤੇ ਗਏ ਸੀ। ਵਿਰੋਧੀ ਿਸਆਸੀ ਪਾਰਟੀਆਂ ਵੱਲੋਂ ਇਸ ਮਾਮਲੇ ਵਿੱਚ ਜੁਡੀਸ਼ਰੀ ’ਤੇ ਦਬਾਅ ਪਾਉਣ ਦਾ ਮੱੁਦਾ ਵੀ ਉਠਾਇਆ ਿਗਆ ਹੈ। –


