- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਝੂਠੀਆਂ ਖ਼ਬਰਾਂ ਰੋਕਣ ’ਚ ਫੇਸਬੁੱਕ ਨਾਕਾਮ
ਵਾਸ਼ਿੰਗਟਨ – ਫੇਸਬੁੱਕ ਦੇ ਸੀਈਓ ਮਾਰਕ ਜ਼ਕਰਬਰਗ ਨੇ ਅੱਜ ਇੱਥੇ ਮੰਨਿਆ ਕਿ ਇਹ ਸੋਸ਼ਲ ਨੈੱਟਵਰਕਿੰਗ ਸਾਈਟ ਝੂਠੀਆਂ ਖ਼ਬਰਾਂ ਦਾ ਪਾਸਾਰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪਾਸੇ ਧਿਆਨ ਕੇਂਦਰਿਤ ਨਹੀਂ ਕੀਤਾ ਜਾ ਸਕਿਆ ਤੇ ਲਾਪਰਵਾਹੀ ਹੋਈ ਹੈ। ਜ਼ਕਰਬਰਗ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਹੱਕ-ਹਕੂਕ ਦੀ ਅਣਦੇਖੀ ਹੋਈ ਹੈ ਤੇ ਇਸ ਗੱਲ ਵੱਲ ਧਿਆਨ ਨਹੀਂ ਦਿੱਤਾ ਜਾ ਸਕਿਆ ਕਿ ਕਿਵੇਂ ਇਹ ਲੋਕਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ ਨਾਲ ਹੀ ਮੰਨਿਆ ਕਿ ਫੇਸਬੁੱਕ ਦਾ ਇਸਤੇਮਾਲ ਚੋਣਾਂ ਦੌਰਾਨ ਗਲਤ ਤੌਰ-ਤਰੀਕੇ ਅਪਨਾਉਣ ਲਈ ਹੋਣ, ਨਫ਼ਰਤ ਫੈਲਾਉਣ ਅਤੇ ਜਾਣਕਾਰੀ ਲੀਕ ਹੋਣ ਲਈ ਕੀਤਾ ਗਿਆ ਹੋ ਸਕਦਾ ਹੈ। ਸਾਈਟ ਦੇ ਸੰਸਥਾਪਕ ਨੇ ਮੰਨਿਆ ਕਿ ਇਸ ਮਾਮਲੇ ’ਚ ਵੱਡੀ ਗਲਤੀ ਹੋਈ ਹੈ ਅਤੇ ਉਹ ਇਸ ਨੂੰ ਸਵੀਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਅਗਾਂਹ ਤੋਂ ਇਸ ਪਾਸੇ ਵਿਸ਼ੇਸ਼ ਧਿਆਨ ਦੇਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।


