- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਝੋਨੇ ਦੀ ਰਿਕਾਰਡ ਪੈਦਾਵਾਰ ਲਈ ਪੰਜਾਬ ਨੂੰ ਮਿਲਿਆ ‘ਕ੍ਰਿਸ਼ੀ ਕਰਮਨ ਐਵਾਰਡ’
ਚੰਡੀਗੜ੍ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਵਿਸ਼ਵਾਜੀਤ ਖੰਨਾ ਵਧੀਕ ਮੁੱਖ ਸਕੱਤਰ (ਵਿਕਾਸ) ਪੰਜਾਬ ਦੀ ਕੁਸ਼ਲ ਰਹਿਨੁਮਾਈ ਹੇਠ ਪੰਜਾਬ ਨੂੰ ਸਾਲ 2017-18 ਦੌਰਾਨ 199.65 ਲੁੱਖ ਮੀਟ੍ਰਕ ਟਨ ਝੋਨੇ ਦੀ ਪੈਦਾਵਾਰ ਕਰਕੇ ਕ੍ਰਿਸ਼ੀ ਕਰਮਨ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਡਾ. ਸੁਤੰਤਰ ਕੁਮਾਰ ਐਰੀ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਪੰਜਾਬ ਦੇ ਮਿਹਨਤੀ ਕਿਸਾਨਾਂ ਅਤੇ ਵਿਭਾਗ ਦੇ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੇ ਖੇਤੀ ਲਾਗਤਾਂ ਨੂੰ ਘੱਟ ਕਰਨ ਲਈ ਉਤਮ ਤਕਨੀਕਾਂ ਆਪਣਾਉਣ ਦੀ ਅਪੀਲ ਕੀਤੀ।।ਉਨ੍ਹਾਂ ਨੇ ਝੋਨੇ ਦੀ ਪੈਦਾਵਾਰ ਲਈ ਉਤਮ ਖੇਤੀ ਤਕਨੀਕਾਂ ਅਤੇ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਖੇਤੀ ਕਰਨ ਲਈ ਦੋ ਅਗਾਂਹਵਧੂ ਕਿਸਾਨ ਸ੍ਰੀ ਸੁਰਜੀਤ ਸਿੰਘ, ਸਾਧੂਗੜ੍ਹ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਸ੍ਰੀਮਤੀ ਹਰਿੰਦਰ ਕੌਰ, ਪਿੰਡ ਬੀਰਬੱਲ, ਵੇਰਕਾ ਜਿਲਾ ਅੰਮ੍ਰਿਤਸਰ ਨੂੰ ਕੌਮੀ ਪੱਧਰ ਤੇ ਕ੍ਰਿਸ਼ੀ ਕਰਮਨ ਐਵਾਰਡ ਮਿਲਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਕ੍ਰਿਸ਼ੀ ਕਰਮਨ ਐਵਾਰਡ ਕਰਨਾਟਕਾ ਦੇ ਤੁਮਕਰੁ ਬੈਂਗਲੋਰ ਵਿਖੇ ਕੌਮੀ ਪੱਧਰ ਦੇ ਸਮਾਗਮ ਵਿੱਚ ਪ੍ਰਦਾਨ ਕੀਤੇ ਗਏ। ਪੰਜਾਬ ਵੱਲੋਂ ਮਾਨਯੌਗ ਵਿਸਵਾਜੀਤ ਖੰਨਾ, ਵਧੀਕ ਮੁੱਖ ਸਕੱਤਰ (ਵਿਕਾਸ), ਪੰਜਾਬ ਅਤੇ ਸੁਤੰਤਰ ਕੁਮਾਰ ਐਰੀ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਨੇ ਇਹ ਮਹੱਤਵਪੂਰਨ ਐਵਾਰਡ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ, ਪਾਸੋਂ ਪਾ੍ਰਪਤ ਕੀਤਾ। ਇਸ ਮੌਕੇ ‘ਤੇ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਨਰਿੰਦਰ ਸਿੰਘ ਤੌਮਰ, ਮੁੱਖ ਮੰਤਰੀ ਕਰਨਾਟਕਾ ਅਤੇ ਸਮੂਹ ਰਾਜਾਂ ਦੇ ਮੰਤਰੀ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।ਇਸ ਐਵਾਰਡ ਵਿੱਚ ਦੋ ਕਰੋੜ ਰੁਪਏ ਨਗਦ ਰਾਸ਼ੀ, ਸਨਮਾਨ ਪੱਤਰ ਅਤੇ ਸ਼ੀਲਡ ਪ੍ਰਦਾਨ ਕੀਤੀ ਗਈ। ਅਗਾਂਹਵਧੂ ਕਿਸਾਨਾਂ ਨੂੰ ਚੰਗੀ ਕਾਰਗੁਜਾਰੀ ਲਈ ਦੋ-ਦੋ ਲੱਖ ਦੀ ਰਾਸ਼ੀ ਅਤੇ ਸਨਮਾਨ ਪੱਤਰ ਨਾਲ ਨਿਵਾਜਿਆ ਗਿਆ।


