- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੂਡੋ ਅਤੇ ਬਾਈਡੇਨ ਵਿਚਾਲੇ ਸਰਹੱਦ ਅਤੇ ਕੋਰੋਨਾ ਸਬੰਧੀ ਵਿਚਾਰ ਚਰਚਾ
ਓਟਾਵਾ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡੇਨ ਨਾਲ ਦੋਵਾਂ ਦੇਸ਼ਾਂ ਦੀ ਸਾਂਝੀ ਸਰਹੱਦ ਨੂੰ ਲੈ ਕੇ ਚਰਚਾ ਕੀਤੀ| ਟਰੂਡੋ ਵਿਸ਼ਵ ਦੇ ਪਹਿਲੇ ਨੇਤਾ ਹਨ ਜਿਨ੍ਹਾਂ ਨੇ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਬਾਈਡੇਨ ਨਾਲ ਦੋਵਾਂ ਦੇਸ਼ਾਂ ਅੱਗੇ ਖੜ੍ਹੀਆਂ ਚੁਣੌਤੀਆਂ ਅਤੇ ਮੁਸ਼ਕਿਲਾਂ ਬਾਰੇ ਗੱਲ ਕੀਤੀ| ਪ੍ਰਧਾਨ ਮੰਤਰੀ ਦਫਤਰ ਵਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਟਰੂਡੋ ਨੇ ਬਾਈਡੇਨ ਨਾਲ ਕੋਰੋਨਾ ਵਾਇਰਸ ਅਤੇ ਵਾਤਾਵਰਣ ਬਦਲਾਅ ਸਬੰਧੀ ਗੱਲਬਾਤ ਕੀਤੀ| ਇਸ ਦੇ ਨਾਲ ਹੀ ਟਰੂਡੋ ਨੇ ਚੀਨ ਵਲੋਂ ਹਿਰਾਸਤ ਵਿੱਚ ਲਏ ਗਏ ਉਸ ਦੇ ਦੋ ਨਾਗਰਿਕਾਂ ਦੀ ਰਿਹਾਈ ਸਬੰਧੀ ਵੀ ਜਾਣਕਾਰੀ ਦਿੱਤੀ| ਉਨ੍ਹਾਂ ਗੈਰ-ਗੋਰੇ ਲੋਕਾਂ ਪ੍ਰਤੀ ਨਸਲਵਾਦ, ਵਪਾਰ, ਨਾਟੋ ਅਤੇ ਦੋਵਾਂ ਦੇਸ਼ਾਂ ਵਿੱਚ ਵੱਧ ਰਹੀਆਂ ਹੋਰ ਪ੍ਰੇਸ਼ਾਨੀਆਂ ਸਬੰਧੀ ਗੱਲਬਾਤ ਕੀਤੀ| ਦੋਵਾਂ ਦੇਸ਼ਾਂ ਨੇ ਅੱਗੇ ਵੀ ਮਜ਼ਬੂਤ ਰਿਸ਼ਤੇ ਵਧਾਉਣ ਦੀ ਗੱਲ ਆਖੀ|


