- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੂਡੋ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਗੱਲਬਾਤ
ਓਟਾਵਾ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਜਾਪਾਨੀ ਹਮਰੁਤਬਾ ਸ਼ਿੰਜੋ ਆਬੇ ਨਾਲ ਟੈਲੀਫੋਨ ‘ਤੇ ਗੱਲ ਬਾਤ ਕੀਤੀ। ਜਾਪਾਨ ਦੀ ਯੋਜਨਾ ਸੀ ਕਿ ਵ੍ਹੇਲ ਦਾ ਵਪਾਰਕ ਸ਼ਿਕਾਰ ਫਿਰ ਤੋਂ ਸ਼ੁਰੂ ਹੋ ਜਾਵੇ। ਪ੍ਰਧਾਨ ਮੰਤਰੀ ਦਫਤਰ ਤੋਂ ਜਾਰੀ ਬਿਆਨ ਮੁਤਾਬਕ,”ਟਰੂਡੋ ਨੇ ਵ੍ਹੇਲ ਮੱਛੀਆਂ ਦੀ ਸੁਰੱਖਿਆ ਦੇ ਮਹੱਤਵਪੂਰਣ ਮੁੱਦੇ ਨੂੰ ਚੁੱਕਿਆ ਅਤੇ ਇਸ ਦੇ ਨਾਲ ਹੀ ਵ੍ਹੇਲ ਦੀਆਂ ਪ੍ਰਜਾਤੀਆਂ (ਨਸਲਾਂ) ਦੀ ਸੁਰੱਖਿਆ ਲਈ ਕੌਮਾਂਤਰੀ ਸਾਂਝੇਦਾਰਾਂ ਨਾਲ ਕੰਮ ਕਰਨ ਦੀ ਵਚਨਬੱਧਤਾ ਪ੍ਰਗਟ ਕੀਤੀ।”ਜ਼ਿਕਰਯੋਗ ਹੈ ਕਿ ਜਾਪਾਨ ਨੇ ਪਿਛਲੇ ਮਹੀਨੇ ਘੋਸ਼ਣਾ ਕੀਤੀ ਸੀ ਕਿ ਉਹ ‘ਕੌਮਾਂਤਰੀ ਵ੍ਹੇਲਿੰਗ ਕਮਿਸ਼ਨ’ ਤੋਂ ਵੱਖ ਹੋ ਰਿਹਾ ਹੈ ਅਤੇ ਉਹ ਇਸ ਸਾਲ ਤੋਂ ਵ੍ਹੇਲ ਦਾ ਵਪਾਰਕ ਸ਼ਿਕਾਰ ਫਿਰ ਤੋਂ ਸ਼ੁਰੂ ਕਰੇਗਾ।


