- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ਅਤੇ ਕਿਮ ਦੀ ਹਨੋਈ ਬੈਠਕ ਤੋਂ ਦੁਨੀਆ ਨੂੰ ਕਾਫੀ ਉਮੀਦਾਂ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ-ਉਨ ਦੀ ਇਸ ਹਫਤੇ ਵੀਅਤਨਾਮ ਦੀ ਰਾਜਧਾਨੀ ਹਨੋਈ ਵਿਚ ਹੋਣ ਵਾਲੀ ਮੁਲਾਕਾਤ ਤੋਂ ਕਾਫੀ ਉਮੀਦ ਲਗਾਈ ਜਾ ਰਹੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਪਿਛਲੀ ਵਾਰ ਦੀ ਤੁਲਨਾ ਵਿਚ ਇਸ ਵਾਰ ਕੁਝ ਜ਼ਿਆਦਾ ਹਾਸਲ ਹੋ ਸਕੇਗਾ। ਇਨ੍ਹਾਂ ਦੋਹਾਂ ਨੇਤਾਵਾਂ ਦੇ ਮੱਧ ਪਹਿਲੀ ਸਿਖਰ ਵਾਰਤਾ ਸਿੰਗਾਪੁਰ ਵਿਚ ਹੋਈ ਸੀ, ਜੋ ਪਰਮਾਣੂ ਨਿਸ਼ਸਤਰੀਕਰਣ ਪ੍ਰੋਗਰਾਮ ‘ਤੇ ਬਿਨਾਂ ਕਿਸੇ ਸਮਝੌਤੇ ਦੇ ਬਾਅਦ ਖਤਮ ਹੋਈ ਸੀ। ਇਸ ਵਾਰਤਾ ਦੇ ਬਾਅਦ ਐਲਾਨੇ ਘੋਸ਼ਣਾ ਪੱਤਰ ਵਿਚ ਕਈ ਗੱਲਾਂ ਅਸਪੱਸ਼ਟ ਸਨ। ਅਮਰੀਕੀ ਅਤੇ ਉੱਤਰ ਕੋਰੀਆ ਦੇ ਨੇਤਾਵਾਂ ਵਿਚਕਾਰ ਪਹਿਲੀ ਮੁਲਾਕਾਤ ਦੇ ਬਾਅਦ ਪਰਮਾਣੂ ਨਿਸ਼ਸਤਰੀਕਰਣ ਨਾਲ ਜੁੜੇ ਖਾਸ ਸਵਾਲਾਂ ਨੂੰ ਲੈ ਕੇ ਅਸਪਸ਼ੱਟਤਾ ਬਣੀ ਹੋਈ ਹੈ ਅਤੇ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਹੁਣ ਹਨੋਈ ਵਿਚ ਬੈਠਕ ਵਿਚ ਕੁਝ ਸਾਫ ਤਸਵੀਰ ਉਭਰਨੀ ਜ਼ਰੂਰੀ ਹੈ। ਜੂਨ ਵਿਚ ਹੋਈ ਇਸ ਬੈਠਕ ਵਿਚ ਕਿਮ ਨੇ ਕੋਰੀਆਈ ਪ੍ਰਾਇਦੀਪ ਦੇ ਪੂਰਨ ਪਰਮਾਣੂ ਨਿਸ਼ਸਤਰੀਕਰਣ ਦੀ ਦਿਸ਼ਾ ਵਿਚ ਕੰਮ ਕਰਨ ਦੀ ਵਚਨਬੱਧਤਾ ਜ਼ਾਹਰ ਕੀਤੀ ਸੀ।


