- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ਖ਼ਿਲਾਫ਼ ਮਹਾਂਦੋਸ਼ ਸਬੰਧੀ ਜਾਂਚ ’ਚ ਕਾਨੂੰਨ ਦਾ ਪਾਲਣ ਕਰਾਂਗੇ: ਪੌਂਪੀਓ
ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਕਿਹਾ ਹੈ ਕਿ ਰਾਸ਼ਟਰਪਤੀ ਡੋਨਲਡ ਟਰੰਪ ਖ਼ਿਲਾਫ਼ ਮਹਾਂਦੋਸ਼ ਸਬੰਧੀ ਜਾਂਚ ਲਈ ਵਿਦੇਸ਼ ਵਿਭਾਗ ਕਾਨੂੰਨ ਦੀ ਪਾਲਣਾ ਕਰੇਗਾ। ਉਂਜ ਉਨ੍ਹਾਂ ਰਾਸ਼ਟਰਪਤੀ ਵੱਲੋਂ ਸਾਬਕਾ ਉਪ ਰਾਸ਼ਟਰਪਤੀ ਜੋਅ ਬਿਡੇਨ ਖ਼ਿਲਾਫ਼ ਯੂਕਰੇਨ ਨੂੰ ਜਾਂਚ ਕਰਨ ਲਈ ਆਖਣ ਦੀਆਂ ਕੋਸ਼ਿਸ਼ਾਂ ਦਾ ਬਚਾਅ ਕਰਦਿਆਂ ਕਿਹਾ ਕਿ ਇਹ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ। ਗਰੀਸ ਦੀ ਯਾਤਰਾ ਪੌਰਾਨ ਪੌਂਪੀਓ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਇਸ ਸਬੰਧ ’ਚ ਸ਼ੁੱਕਰਵਾਰ ਰਾਤ ਕਾਂਗਰਸ ਨੂੰ ਪੱਤਰ ਭੇਜਿਆ ਹੈ ਕਿਉਂਕਿ ਕਾਂਗਰਸ ਦੀ ਕਮੇਟੀ ਨੇ ਦਸਤਾਵੇਜ਼ ਮੰਗੇ ਸਨ। ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਕਾਨੂੰਨੀ ਤੌਰ ’ਤੇ ਜੋ ਕੁਝ ਵੀ ਕਰਨ ਦੀ ਲੋੜ ਹੋਵੇਗੀ, ਉਹ ਕਰਨਗੇ। ਉਨ੍ਹਾਂ ਕਿਹਾ,‘‘ਮੈਂ ਕਾਂਗਰਸ ਦਾ ਮੈਂਬਰ ਰਹਿ ਚੁੱਕਾ ਹਾਂ। ਧਾਰਾ ਇਕ ਤਹਿਤ ਕੁਝ ਖਾਸ ਤਾਕਤਾਂ ਹਨ ਅਤੇ ਧਾਰਾ 2 ’ਚ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਦੀ ਰੱਖਿਆ ਯਕੀਨੀ ਬਣਾਉਣ ਦੀ ਗੱਲ ਆਖੀ ਗਈ ਹੈ।’’ ਪੌਂਪੀਓ ਨੇ ਕਿਹਾ ਕਿ ਕਾਂਗਰਸ ਕਮੇਟੀ ’ਚ ਕਈ ਅਜਿਹੀਆਂ ਜਾਂਚ ਹੋਈਆਂ ਹਨ ਜਿਨ੍ਹਾਂ ’ਚ ਵਿਦੇਸ਼ ਮੰਤਰਾਲੇ ਦੇ ਮੁਲਾਜ਼ਮਾਂ ਨੂੰ ਪ੍ਰੇਸ਼ਾਨ ਕੀਤਾ ਗਿਆ ਕਿਉਂਕਿ ਉਨ੍ਹਾਂ ਸਿੱਧੇ ਤੌਰ ’ਤੇ ਮੁਲਾਜ਼ਮਾਂ ਨਾਲ ਸੰਪਰਕ ਕੀਤਾ ਅਤੇ ਦਸਤਾਵੇਜ਼ ਮੁਹੱਈਆ ਕਰਾਉਣ ਲਈ ਕਿਹਾ। ਉਧਰ ਟਰੰਪ ਨੇ ਆਪਣੇ ਧੁਰ ਵਿਰੋਧੀ ਰਿਪਬਲਿਕਨ ਸੈਨੇਟਰ ਮਿੱਟ ਰੋਮਨੀ ਖ਼ਿਲਾਫ਼ ਮਹਾਂਦੋਸ਼ ਚਲਾਉਣ ਦੀ ਵਕਾਲਤ ਕੀਤੀ ਹੈ।


