- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ‘ਤੇ ਭਰੋਸਾ ਨਹੀਂ ਕਰਦੇ ਅਮਰੀਕੀ : ਭਾਰਤੀ ਮੂਲ ਦੀ ਅਮਰੀਕੀ ਸੰਸਦ ਮੈਂਬਰ
ਵਾਸ਼ਿੰਗਟਨ – ਭਾਰਤੀ-ਅਮਰੀਕੀ ਸੰਸਦ ਮੈਂਬਰ ਪ੍ਰਮਿਲਾ ਜੈਪਾਲ ਨੇ ਕਿਹਾ ਹੈ ਕਿ ਅਮਰੀਕੀ ਲੋਕ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਭਰੋਸਾ ਨਹੀਂ ਕਰਦੇ ਕਿਉਂਕਿ ਉਹ ਇਸ ਗੱਲ ‘ਤੇ ਵਿਸ਼ਵਾਸ ਨਹੀਂ ਕਰਦੇ ਕਿ ਟਰੰਪ ਨੂੰ 2016 ਦੇ ਆਪਣੇ ਰਾਸ਼ਟਰਪਤੀ ਚੋਣ ਅਭਿਆਨ ਦੇ ਸਬੰਧ ਰੂਸ ਨਾਲ ਹੋਣ ਦੇ ਬਾਰੇ ‘ਚ ਕੁਝ ਨਹੀਂ ਪਤਾ ਹੈ। ਉਨ੍ਹਾਂ ਦੀ ਇਸ ਟਿੱਪਣੀ ਤੋਂ ਕੁਝ ਦਿਨ ਪਹਿਲਾਂ ਹੀ ਪਾਲ ਮੈਨਫੋਰਟ ਨੇ ਸਾਜ਼ਿਸ਼ ਦੇ ਦੋਸ਼ਾਂ ਨੂੰ ਸਵਿਕਾਰ ਕਰ ਲਿਆ ਤੇ ਚੋਣਾਂ ‘ਚ ਰੂਸੀ ਦਖਲ ਮਾਮਲੇ ਦੀ ਜਾਂਚ ‘ਚ ਸਹਿਯੋਗ ਕਰਨ ‘ਤੇ ਸਹਿਮਤੀ ਜਤਾਈ। ਮੈਨਫੋਰਟ ਟਰੰਪ ਦੇ ਸਾਬਕਾ ਪ੍ਰਚਾਰ ਪ੍ਰਮੁੱਖ ਸਨ। ਜੈਪਾਲ ਅਮਰੀਕੀ ਪ੍ਰਤੀਨਿਧੀ ਸਭਾ ਲਈ ਚੁਣੀ ਜਾਣ ਵਾਲੀ ਪਹਿਲੀ ਭਾਰਤੀ-ਅਮਰੀਕੀ ਮਹਿਲਾ ਹੈ। ਉਨ੍ਹਾਂ ਨੇ ਐਤਵਾਰ ਨੂੰ ਸੀ.ਐੱਨ.ਐੱਨ. ਨੂੰ ਕਿਹਾ ਕਿ ਜਦੋਂ ਤੁਸੀਂ ਇਸ ਬਾਰੇ ਸੋਚਦੇ ਹੋ ਤਾਂ ਇਹ ਕਿਸੇ ਇਕ ਵਿਅਕਤੀ ਦਾ ਮਾਮਲਾ ਨਹੀਂ ਹੈ ਬਲਕਿ ਚੋਣ ਅਭਿਆਨ ਨਾਲ ਸਬੰਧਿਤ ਉੱਚ ਸਲਾਹਕਾਰ, ਪ੍ਰਬੰਧਕ, ਉਪ-ਪ੍ਰਬੰਧਕ, ਰਾਸ਼ਟਰਪਤੀ ਦੇ ਨਿੱਜੀ ਵਕੀਲ ਦਾ ਮਾਮਲਾ ਵੀ ਹੈ, ਜਿਨ੍ਹਾਂ ਨੇ ਆਪਣਾ ਦੋਸ਼ ਸਵਿਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਰਾਸ਼ਟਰਪਤੀ ਨੂੰ ਕੁਝ ਵੀ ਨਹੀਂ ਪਤਾ ਕਿ ਚੋਣ ਅਭਿਆਨ ਦੌਰਾਨ ਕੀ ਹੋ ਰਿਹਾ ਸੀ।


