- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ਦੀ ਟਿੱਪਣੀ 2018 ਦੇ ਸ਼ੁਰੂਆਤੀ ਰੁਖ ਨੂੰ ਬਦਲਣ ਦੇ ਸੰਕੇਤ ਪਾਕਿਸਤਾਨ
ਵਾਸ਼ਿੰਗਟਨ – ਪਾਕਿਸਤਾਨ ਨੇ ਵੀਰਵਾਰ ਨੂੰ ਆਖਿਆ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਇਹ ਟਿੱਪਣੀ ਕਿ ਅਮਰੀਕਾ ਉਸ ਨਾਲ ਚੰਗੇ ਸਬੰਧ ਚਾਹੁੰਦਾ ਹੈ, ਉਨ੍ਹਾਂ ਦੇ ਰੁਖ ਨੂੰ ਬਦਲਣ ਦਾ ਸੰਕੇਤ ਦਿੰਦੀ ਹੈ। ਪਾਕਿਸਤਾਨ ਨੇ ਕਿਹਾ ਕਿ ਟਰੰਪ ਦੀ ਇਹ ਟਿੱਪਣੀ ਸਾਲ 2018 ਦੀ ਸ਼ੁਰੂਆਤ ‘ਚ ਅਪਣਾਇਆ ਗਿਆ ਉਨ੍ਹਾਂ ਦਾ ਰੁਖ ਬਦਲਣ ਦਾ ਸੰਕੇਤ ਦਿੰਦੀ ਹੈ। ਟਰੰਪ ਨੇ ਅੱਤਵਾਦ ਖਿਲਾਫ ਲੜਾਈ ‘ਚ ਜ਼ਿਆਦਾ ਕੁਝ ਨਾ ਕਰ ਪਾਉਣ ਨੂੰ ਲੈ ਕੇ 1 ਜਨਵਰੀ 2018 ਨੂੰ ਪਾਕਿਸਤਾਨ ‘ਤੇ ਨਿਸ਼ਾਨਾ ਵਿੰਨ੍ਹਿਆ ਸੀ ਅਤੇ ਉਨ੍ਹਾਂ ਨੇ ਆਪਣੇ ਸਾਬਕਾ ਸਹਿਯੋਗੀ ਦੇਸ਼ ਨੂੰ 1.3 ਅਰਬ ਡਾਲਰ ਦੀ ਫੌਜੀ ਸਹਾਇਤਾ ਵੀ ਰੋਕ ਦਿੱਤੀ ਸੀ।ਪਾਕਿ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਆਪਣੀ ਹਫਤਾਵਾਰੀ ਮੀਡੀਆ ਬ੍ਰੀਫਿੰਗ ‘ਚ ਪੱਤਰਕਾਰਾਂ ਨੂੰ ਆਖਿਆ ਕਿ ਅਸੀਂ ਅਗਵਾਈ ਦੇ ਪੱਧਰ ‘ਤੇ ਅਮਰੀਕਾ ਨਾਲ ਸਕਾਰਾਤਮਕ ਸਬੰਧ ਬਣਾਉਣ ਲਈ ਉਤਸ਼ਾਹਿਤ ਹਾਂ। ਜ਼ਿਕਰਯੋਗ ਹੈ ਕਿ ਟਰੰਪ ਨੇ 2019 ‘ਚ ਆਪਣੀਆਂ ਪਹਿਲੀਆਂ ਟਿੱਪਣੀਆਂ ‘ਚ ਆਖਿਆ ਸੀ ਕਿ ਅਮਰੀਕਾ, ਪਾਕਿਸਤਾਨ ਨਾਲ ਚੰਗੇ ਰਿਸ਼ਤੇ ਬਣਾਉਣਾ ਚਾਹੁੰਦਾ ਹੈ ਪਰ ਦੇਸ਼ ‘ਚ ਦੁਸ਼ਮਣਾਂ ਨੂੰ ਪਨਾਹ ਦਿੱਤੇ ਜਾਣ ਕਾਰਨ ਅਜਿਹਾ ਨਹੀਂ ਕਰ ਸਕਦਾ।


