- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ਦੀ ਨਵੀਂ ਇਮੀਗਰੇਸ਼ਨ ਨੀਤੀ ਤੋਂ ਭਾਰਤੀਆਂ ਨੂੰ ਲਾਭ ਹੋਣ ਦੀ ਉਮੀਦ
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਯੋਗਤਾ ਅਤੇ ਅੰਕਾਂ ’ਤੇ ਆਧਾਰਿਤ ਨਵੀਂ ਇਮੀਗਰੇਸ਼ਨ ਨੀਤੀ ਪੇਸ਼ ਕੀਤੀ ਹੈ ਜਿਸ ਤਹਿਤ ਮੌਜੂਦਾ ਗਰੀਨ ਕਾਰਡ ਦੀ ਥਾਂ ’ਤੇ ‘ਬਿਲਡ ਅਮਰੀਕਾ’ ਵੀਜ਼ਾ ਲਿਆਉਣ ਦੀ ਤਜਵੀਜ਼ ਰੱਖੀ ਗਈ ਹੈ। ਇਸ ਨੀਤੀ ਤਹਿਤ ਨੌਜਵਾਨਾਂ ਅਤੇ ਮੁਹਾਰਤ ਹਾਸਲ ਵਰਕਰਾਂ ਲਈ ਵੀਜ਼ਾ ਰਾਖਵਾਂਕਰਨ 12 ਫ਼ੀਸਦੀ ਤੋਂ ਵੱਧ ਕੇ 57 ਫ਼ੀਸਦੀ ਹੋ ਜਾਵੇਗਾ। ਇਸ ਕਦਮ ਨਾਲ ਹਜ਼ਾਰਾਂ ਭਾਰਤੀ ਮਾਹਿਰਾਂ ਨੂੰ ਲਾਭ ਹੋਣ ਦੀ ਉਮੀਦ ਹੈ। ਟਰੰਪ ਨੇ ਕਿਹਾ ਕਿ ਇਮੀਗਰੇਸ਼ਨ ਦੀ ਮੌਜੂਦਾ ਪ੍ਰਣਾਲੀ ਦੇਸ਼ ਭਰ ਦੀਆਂ ਪ੍ਰਤਿਭਾਵਾਂ ਨੂੰ ਬਰਕਰਾਰ ਰੱਖਣ ’ਚ ਨਾਕਾਮ ਰਹੀ ਹੈ। ਰਾਸ਼ਟਰਪਤੀ ਨੇ ਕਿਹਾ ਕਿ ਉਹ ਯੋਗਤਾ ਆਧਾਰਿਤ ਇਮੀਗਰੇਸ਼ਨ ਪ੍ਰਣਾਲੀ ਦੀ ਤਜਵੀਜ਼ ਰੱਖ ਰਹੇ ਹਨ ਜਿਸ ਤਹਿਤ ਉਮਰ, ਗਿਆਨ, ਰੁਜ਼ਗਾਰ ਦੇ ਮੌਕਿਆਂ ਦੇ ਆਧਾਰ ’ਤੇ ਸਥਾਈ ਕਾਨੂੰਨੀ ਰਿਹਾਇਸ਼ ਉਨ੍ਹਾਂ ਲੋਕਾਂ ਨੂੰ ਦਿੱਤੀ ਜਾਵੇਗੀ ਜੋ ਨਾਗਰਿਕ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਸਮਝਦੇ ਹੋਣ। ਇਸ ਤੋਂ ਇਲਾਵਾ ਪ੍ਰਸਤਾਵਿਤ ਪ੍ਰਣਾਲੀ ਤਹਿਤ ਅਮਰੀਕਾ ਆਉਣ ਵਾਲਿਆਂ ਨੂੰ ਅੰਗਰੇਜ਼ੀ ਸਿੱਖਣੀ ਹੋਵੇਗੀ ਅਤੇ ਦਾਖ਼ਲੇ ਤੋਂ ਪਹਿਲਾਂ ਨਾਗਰਿਕ ਸ਼ਾਸਤਰ (ਸਿਵਿਕਸ) ਦੀ ਪ੍ਰੀਖਿਆ ਪਾਸ ਕਰਨੀ ਹੋਵੇਗੀ। ਅਮਰੀਕਾ ਹਰ ਸਾਲ ਕਰੀਬ 11 ਲੱਖ ਗਰੀਨ ਕਾਰਡ ਜਾਰੀ ਕਰਦਾ ਹੈ। ਟਰੰਪ ਦੀ ਇਮੀਗਰੇਸ਼ਨ ਨੀਤੀ ਨਾਲ ਭਾਰਤੀ ਮਾਹਿਰਾਂ ਨੂੰ ਲਾਭ ਹੋਵੇਗਾ ਜੋ ਔਸਤਨ ਕਰੀਬ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਗਰੀਨ ਕਾਰਡ ਦੀ ਉਡੀਕ ਕਰ ਰਹੇ ਹਨ।


