- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ਨੂੰ ਪਾਰਟੀ ’ਚੋਂ ਹੀ ਮਿਲਣ ਲੱਗੀ ਚੁਣੌਤੀ
ਵਾਸ਼ਿੰਗਟਨ – ਰਿਪਬਲਿਕਨ ਪ੍ਰਾਇਮਰੀ ਚੁਣੌਤੀ ਤੋਂ ਘਬਰਾਏ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਚਾਰਕਾਂ ਨੇ ਸੂਬਿਆਂ ’ਚ ਮੁਹਿੰਮ ਆਰੰਭ ਕਰ ਦਿੱਤੀ ਹੈ ਤਾਂ ਜੋ ਪਾਰਟੀ ਅੰਦਰ ਪੈਦਾ ਹੋਏ ਵਿਰੋਧ ਨੂੰ ਠੱਲ੍ਹਿਆ ਜਾ ਸਕੇ।ਉਨ੍ਹਾਂ ਦਾ ਮੰਨਣਾ ਹੈ ਕਿ ਆਮ ਚੋਣਾਂ ਦੇ ਪ੍ਰਚਾਰ ਦੌਰਾਨ ਇਸ ਦਾ ਖ਼ਮਿਆਜ਼ਾ ਭੁਗਤਣਾ ਪੈ ਸਕਦਾ ਹੈ। ਪਿਛਲੇ ਕੁਝ ਹਫ਼ਤਿਆਂ ’ਚ ਵਿਸ਼ੇਸ਼ ਮੁਹਿੰਮ ਦੌਰਾਨ ਰਾਸ਼ਟਰਪਤੀ ਨੂੰ ਨਮੋਸ਼ੀ ਦੇਣ ਵਾਲੇ ਪਾਰਟੀ ਅੰਦਰਲੇ ਵਿਰੋਧੀਆਂ ’ਤੇ ਧਿਆਨ ਕੇਂਦਰਤ ਕੀਤਾ ਗਿਆ ਹੈ। ਇਸ ਤੋਂ ਸੰਕੇਤ ਗਿਆ ਹੈ ਕਿ 2016 ’ਚ ਟਰੰਪ ਨੇ ਰਿਪਬਲਿਕਨ ਪਾਰਟੀ ਨੂੰ ਹਾਈਜੈਕ ਕਰ ਲਿਆ ਸੀ ਪਰ ਅਜੇ ਵੀ ਉਸ ਦੀ ਪਾਰਟੀ ਅੰਦਰ ਪਕੜ ਮਜ਼ਬੂਤ ਨਹੀਂ ਬਣੀ ਹੈ। ਮੰਨਿਆ ਜਾ ਰਿਹਾ ਹੈ ਕਿ ਕੋਈ ਪ੍ਰਾਇਮਰੀ ਚੁਣੌਤੀ ਭਾਵੇਂ ਅਸਫ਼ਲ ਰਹੇਗੀ ਪਰ ਟਰੰਪ ਦੇ ਸਹਾਇਕ ਸਾਬਕਾ ਰਾਸ਼ਟਰਪਤੀਆਂ ਜੌਰਜ ਐਚ ਡਬਲਿਊ ਬੁਸ਼ ਅਤੇ ਜਿਮੀ ਕਾਰਟਰ ਸਮੇਂ ਹੋਈਆਂ ਗਲਤੀਆਂ ਨੂੰ ਦੁਹਰਾਉਣਾ ਨਹੀਂ ਚਾਹੁੰਦੇ। ਟਰੰਪ ਦੀ ਮੁਹਿੰਮ ਦੌਰਾਨ ਸਥਾਨਕ ਪੱਧਰ ’ਤੇ ਪਾਰਟੀ ਦੇ ਕੰਮਕਾਰ ’ਤੇ ਅਸਰ ਪਾਇਆ ਜਾ ਰਿਹਾ ਹੈ। ਇਸ ਲਈ ਇਸ਼ਤਿਹਾਰਾਂ, ਲਾਬੀ ਅਤੇ ਨਿਯਮਾਂ ’ਚ ਬਦਲਾਅ ਕੀਤਾ ਜਾ ਰਿਹਾ ਹੈ ਤਾਂ ਜੋ ਟਰੰਪ ਦੇ ਵਫ਼ਾਦਾਰ ਅਗਸਤ 2020 ’ਚ ਉਸ ਨੂੰ ਮੁੜ ਨਾਮਜ਼ਦ ਕਰਨ।


