- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ਨੇ ਕੀਤਾ ਸ਼ਾਨਹਾਨ ਨੂੰ ਨਵਾਂ ਅਮਰੀਕੀ ਰੱਖਿਆ ਮੰਤਰੀ ਨਿਯੁਕਤ
ਵਾਸ਼ਿੰਗਟਨ- ਪੈਟਰਿਕ ਸ਼ਾਨਹਾਨ ਹੁਣ ਅਮਰੀਕਾ ਦੇ ਨਵੇਂ ਰੱਖਿਆ ਮੰਤਰੀ ਹੋਣਗੇ। ਸ਼ਾਨਹਾਨ ਦੀ ਇਸ ਨਿਯੁਕਤੀ ਦਾ ਐਲਾਣ ਅੱਜ ਖੁਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਇਕ ਟਵ੍ਹੀਟ ਰਾਹੀਂ ਕੀਤਾ। ਉਹ 1 ਜਨਵਰੀ ਤੋਂ ਹੀ ਆਪਣਾ ਅਹੁਦਾ ਸੰਭਾਲਣਗੇ। ਇਸ ਤੋਂ ਪਹਿਲਾਂ ਅਮਰੀਕੀ ਰੱਖਿਆ ਮੰਤਰੀ ਜਿਮ ਮੈਟਿਸ ਵਲੋਂ ਨੀਤੀਗਤ ਮਾਮਲਿਆਂ ‘ਤੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਆਪਣੇ ਮਤਭੇਦ ਕਾਰਨ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਮੈਟਿਸ ਵਲੋਂ ਆਪਣੇ ਅਸਤੀਫੇ ਤੋਂ ਬਾਅਦ 28 ਫਰਵਰੀ ਤਕ ਆਪਣੀਆਂ ਸੇਵਾਵਾਂ ਦੇਣ ਦੀ ਗੱਲ ਕੀਤੀ ਗਈ ਸੀ ਪਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਇਸ ਤੋਂ ਪਹਿਲਾਂ ਹੀ ਸ਼ਾਨਹਾਨ ਦੀ ਨਿਯੁਕਤੀ ਕਰ ਕੇ 1 ਜਨਵਰੀ ਤੋਂ ਉਨ੍ਹਾਂ ਵਲੋਂ ਕਾਰਜਕਾਲ ਸੰਭਾਲਣ ਦਾ ਐਲਾਣ ਕੀਤਾ ਗਿਆ ਹੈ। ਜਿਸ ਤੋਂ ਇਹ ਗੱਲ ਸਾਫ ਹੈ ਕਿ ਟਰੰਪ ਵਲੋਂ ਜਿਮ ਮੈਟਿਸ ਦੀ ਸਮੇਂ ਤੋਂ ਪਹਿਲਾਂ ਛੁੱਟੀ ਕਰ ਦਿੱਤੀ ਗਈ ਹੈ।


