- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ਨੇ ਦਿੱਤੀ ਚਿਤਾਵਨੀ, ਚੀਨ ਤੋਂ ਬਰਾਮਦ 505 ਅਰਬ ਡਾਲਰ ਦੇ ਸਾਮਾਨ ‘ਤੇ ਲੱਗੇਗਾ ਟੈਕਸ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨ ਤੋਂ ਬਰਾਮਦ ਕੀਤੇ ਜਾਣ ਵਾਲੇ ਪੂਰੇ ਸਾਮਾਨ ‘ਤੇ ਟੈਕਸ ਲਗਾਉਣ ਨੂੰ ਲੈ ਕੇ ਮੁੜ ਚਿਤਾਵਨੀ ਦਿੱਤੀ ਹੈ। ਟਰੰਪ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੇਕਰ ਜ਼ਰੂਰੀ ਹੋਇਆ ਤਾਂ ਉਹ ਚੀਨ ਤੋਂ ਬਰਾਮਦ ਹੋਣ ਵਾਲੇ ਪੂਰੇ ਸਾਮਾਨ ‘ਤੇ ਟੈਕਸ ਲਗਾਉਣਾ ਚਾਹੁੰਦੇ ਹਨ। ਟਰੰਪ ਨੇ 2017 ‘ਚ ਚੀਨ ਤੋਂ ਬਰਾਮਦ 505.5 ਅਰਬ ਡਾਲਰ ਦੇ ਸਾਮਾਨ ਦਾ ਹਵਾਵਾ ਦਿੰਦੇ ਹੋਏ ਸੀ.ਐੱਨ.ਬੀ.ਸੀ. ਨੂੰ ਕਿਹਾ, ”ਮੈਂ 500 ਅਰਬ ਡਾਲਰ ਦੇ ਬਰਾਮਦ ‘ਤੇ ਟੈਕਸ ਲਗਾਉਣ ਲਈ ਤਿਆਰ ਹਾਂ।” ਉਨ੍ਹਾਂ ਕਿਹਾ, ‘ਮੈਂ ਰਾਜਨੀਤੀ ਲਈ ਇਹ ਨਹੀਂ ਕਰ ਰਿਹਾ, ਸਗੋਂ ਆਪਣੇ ਦੇਸ਼ ਦੀ ਭਲਾਈ ਲਈ ਅਜਿਹਾ ਕਰ ਰਿਹਾ ਹੈ। ਚੀਨ ਨੇ ਸਾਨੂੰ ਲੰਬੇ ਸਮੇਂ ਤੱਕ ਠੱਗਿਆ ਹੈ।’ ਦੱਸ ਦਈਏ ਕਿ ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 200 ਅਰਬ ਡਾਲਰ ਦੇ ਚੀਨੀ ਬਰਾਮਦ ‘ਤੇ 10 ਫੀਸਦੀ ਟੈਰਿਫ ਲਗਾਇਆ ਸੀ। ਮਾਹਿਰਾਂ ਮੁਤਾਬਕ ਅਮਰੀਕਾ ਦੇ ਇਸ ਕਦਮ ਦਾ ਅਸਰ ਏਸ਼ੀਆ ਦੇ ਸ਼ੇਅਰ ਬਾਜ਼ਾਰਾਂ ਦੇ ਨਾਲ ਹੀ ਪੂਰੀ ਦੁਨੀਆ ਦੀ ਅਰਧਵਿਵਸਥਾ ‘ਤੇ ਦੇਖਣ ਨੂੰ ਮਿਲ ਸਕਦਾ ਹੈ। ਅਮਰੀਕੀ ਰਾਸ਼ਟਰਪਤੀ ਟਰੰਪ ਨੇ ਦੱਸਿਆ ਕਿ ਵਾਸ਼ਿੰਗਟਨ ‘ਚ ਅੱਧੀ ਰਾਤ ਤੋਂ ਬਾਅਦ ਚੀਨੀ ਸਾਮਾਨਾਂ ‘ਤੇ ਟੈਰਿਫ ਲਾਗੂ ਹੋ ਜਾਵੇਗਾ। ਪਿਛਲੇ ਸਾਲ ਟਰੰਪ ਨੇ 34 ਅਰਬ ਡਾਲਰ ਦੇ ਚੀਨੀ ਸਾਮਾਨ ‘ਤੇ 25 ਫੀਸਦੀ ਟੈਰਿਫ ਲਗਾਇਆ ਸੀ। ਜਿਸ ਤੋਂ ਬਾਅਦ ਚੀਨ ਨੇ ਵੀ ਜਵਾਬੀ ਕਾਰਵਾਈ ਕਰਨ ਦੀ ਧਮਕੀ ਦਿੱਤੀ ਸੀ।


