- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ਨੇ ਸੀ.ਆਈ.ਏ. ਦੇ ਸਾਬਕਾ ਮੁਖੀ ਜਾਨ ਬ੍ਰੇਨਨ ਦੀ ਸੁਰੱਖਿਆ ਮਨਜ਼ੂਰੀ ਕੀਤੀ ਰੱਦ
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਖੁਫੀਆ ਏਜੰਸੀ ਸੀ.ਆਈ.ਏ. ਦੇ ਸਾਬਕਾ ਮੁਖੀ ਜਾਨ ਬ੍ਰੇਨਨ ਦੀ ਸੁਰੱਖਿਆ ਮਨਜ਼ੂਰੀ ਨੂੰ ਰੱਦ ਕਰ ਦਿੱਤਾ ਹੈ। ਟਰੰਪ ਨੇ ਕਿਹਾ ਕਿ ਸਾਬਕਾ ਸਰਕਾਰੀ ਅਧਿਕਾਰੀ ਬ੍ਰੇਨਨ ਨੇ ਸਰਕਾਰ ‘ਤੇ ਦੋਸ਼ ਲਗਾਉਣ ਲਈ ਆਪਣੇ ਅਹੁਦੇ ਦੀ ਗਲਤ ਵਰਤੋਂ ਕੀਤੀ ਹੈ। ਕਾਰਜਕਾਰੀ ਬਰਾਂਚ ਦਾ ਮੁਖੀ ਅਤੇ ਚੀਫ ਕਮਾਂਡਰ ਹੋਣ ਦੇ ਨਾਤੇ ਮੇਰੀ ਇਹ ਸੰਵਿਧਾਨਕ ਜ਼ਿੰਮੇਵਾਰੀ ਹੈ ਕਿ ਮੈਂ ਆਪਣੇ ਰਾਸ਼ਟਰ ਦੀ ਕਲਾਸੀਫਾਈਡ ਜਾਣਕਾਰੀ ਦੀ ਹਿਫਾਜ਼ਤ ਕਰਾਂ। ਟਰੰਪ ਨੇ ਜਾਨ ਬ੍ਰੇਨਨ ‘ਤੇ ਆਪਣੇ ਅਹੁਦੇ ਦਾ ਸਿਆਸੀਕਰਣ ਕਰਨ ਦਾ ਦੋਸ਼ ਵੀ ਲਗਾਇਆ। ਸੈਂਡਰਸ ਨੇ ਇਕ ਪ੍ਰੈਸ ਕਾਨਫਰੰਸ ਵਿਚ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਰਾਸ਼ਟਰਪਤੀ ਸੁਰੱਖਿਆ ਮਨਜ਼ੂਰੀ ਨੂੰ ਰੱਦ ਕਰਨ ਦੀ ਕਾਰਵਾਈ ‘ਤੇ ਵਿਚਾਰ ਕਰ ਰਹੇ ਹਨ ਕਿਉਂਕਿ ਉਹ ਰਾਜਨੀਤੀ ਤੋਂ ਪ੍ਰੇਰਿਤ ਸਨ ਅਤੇ ਕੁਝ ਮਾਮਲਿਆਂ ਵਿਚ ਉਨ੍ਹਾਂ ਨੇ ਧਨ ਲੈ ਕੇ ਵੀ ਕੰਮ ਕੀਤਾ ਅਤੇ ਸੁਰੱਖਿਆ ਮਨਜ਼ੂਰੀ ਦਿੱਤੀ ਸੀ।


