- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ਨੇ ਹੁਆਵੇਈ ਤੇ ਕੱਸਿਆ ਸ਼ਿਕੰਜਾ
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨ ਦੇ ਨਾਲ ਵਪਾਰ ਸਮਝੌਤੇ ਦੇ ਪਟੜੀ ਤੇ ਆਉਣ ਦੀਆਂ ਸੰਭਾਵਨਾਵਾਂ ਨੂੰ ਇਕ ਵਾਰ ਫਿਰ ਸ਼ੱਕ ਦੇ ਘੇਰੇ ਵਿਚ ਲਿਆਉਂਦੇ ਹੋਏ ਚੀਨ ਦੀ ਦੂਰਸੰਚਾਰ ਕੰਪਨੀ ਹੁਆਵੇਈ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ| ਹੁਆਵੇਈ ਦੇ ਖਿਲਾਫ ਟਰੰਪ ਨੇ ਅਜਿਹੇ ਸਮੇਂ ਵਿੱਚ ਕਦਮ ਚੁੱਕਿਆ ਹੈ, ਜਦੋਂ ਚੀਨ ਦੇ ਨਾਲ ਉਸ ਦੀ ਗੱਲਬਾਤ ਉਤਾਰ-ਚੜ੍ਹਾਅ ਦੇ ਦੌਰ ਵਿੱਚੋਂ ਲੰਘ ਰਹੀ ਹੈ| ਇਸ ਤੋਂ ਪਹਿਲਾਂ ਜਦੋਂ ਚੀਨ ਦੇ ਨੁਮਾਇੰਦੇ ਗੱਲਬਾਤ ਲਈ ਵਾਸ਼ਿੰਗਟਨ ਆਏ ਸਨ ਤਾਂ ਉਸ ਸਮੇਂ ਟਰੰਪ ਨੇ ਚੀਨ ਦੇ 200 ਅਰਬ ਡਾਲਰ ਦੇ ਉਤਪਾਦਾਂ ਤੇ ਆਯਾਤ ਡਿਊਟੀ ਵਧਾ ਕੇ 10 ਤੋਂ 25 ਫੀਸਦੀ ਕਰ ਦਿੱਤੀ ਸੀ| ਟਰੰਪ ਨੇ ਅਮਰੀਕੀ ਤਕਨਾਲੋਜੀ ਤੇ ਖਤਰੇ ਦਾ ਹਵਾਲਾ ਦਿੰਦੇ ਹੋਏ ਕੌਮੀ ਆਫਤ ਐਲਾਨ ਕਰ ਦਿੱਤਾ ਹੈ| ਟਰੰਪ ਨੇ ਐਗਜ਼ੀਕਿਊਟਿਵ ਆਰਡਰ ਦੇ ਜ਼ਰੀਏ ਇਹ ਐਲਾਨ ਕੀਤਾ| ਇਹ ਆਦੇਸ਼ ਜਾਰੀ ਹੋਣ ਤੋਂ ਬਾਅਦ ਵਣਜ ਮੰਤਰੀ ਵਿਲਬਰ ਰਾਸ ਨੂੰ ਇਹ ਅਧਿਕਾਰ ਮਿਲ ਗਿਆ ਹੈ ਕਿ ਉਹ ਅਜਿਹੇ ਲੈਣ-ਦੇਣ ਨੂੰ ਪਾਬੰਦੀਸ਼ੁਦਾ ਕਰ ਸਕਣਗੇ, ਜਿਹੜੇ ਕਿ ਅਮਰੀਕਾ ਦੀ ਸੁਰੱਖਿਆ ਲਈ ਖਤਰਨਾਕ ਸਾਬਿਤ ਹੋ ਸਕਦੇ ਹਨ| ਇਸ ਆਦੇਸ਼ ਦੇ ਜਾਰੀ ਹੁੰਦੇ ਹੀ ਅਮਰੀਕਾ ਦੇ ਵਣਜ ਮੰਤਰਾਲੇ ਨੇ ਹੁਆਵੇਈ ਅਤੇ ਉਸਦੀ ਸਹਿਯੋਗੀ ਕੰਪਨੀਆਂ ਨੂੰ ਬਿਓਰੋ ਆਫ ਇੰਡਸਟਰੀ ਐਂਡ ਸਕਿਊਰਿਟੀ ਦੀ ਸੰਸਥਾਨ ਸੂਚੀ ਵਿਚ ਸ਼ਾਮਿਲ ਕਰ ਦਿੱਤਾ ਹੈ, ਜਿਸਦੇ ਕਾਰਨ ਹੁਣ ਹੁਆਵੇਈ ਦਾ ਅਮਰੀਕੀ ਕੰਪਨੀਆਂ ਨਾਲ ਕਾਰੋਬਾਰ ਕਰਨਾ ਮੁਸ਼ਕਿਲ ਹੋ ਗਿਆ ਹੈ|


