- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ਪ੍ਰਸ਼ਾਸਨ ਨੂੰ ਕੰਧ ਉਸਾਰਨ ਦੀ ਆਗਿਆ ਮਿਲੀ
ਵਾਸ਼ਿੰਗਟਨ – ਅਮਰੀਕਾ ਦੀ ਸੁਪਰੀਮ ਕੋਰਟ ਨੇ ਕਿਹਾ ਕਿ ਹੈ ਕਿ ਟਰੰਪ ਪ੍ਰਸ਼ਾਸਨ ਮੈਕਸਿਕੋ ਨਾਲ ਲੱਗਦੀ ਸਰਹੱਦ ’ਤੇ ਕੰਧ ਦੇ ਨਿਰਮਾਣ ਲਈ ਪੈਂਟਾਗਨ ਦੇ ਅਰਬਾਂ ਡਾਲਰ ਦੇ ਫੰਡ ਵਰਤ ਸਕਦੇ ਹਨ। ਅਦਾਲਤ ਦੇ ਪੰਜ ਜੱਜਾਂ ਨੇ ਬੀਤੇ ਦਿਨ ਟਰੰਪ ਪ੍ਰਸ਼ਾਸਨ ਨੂੰ ਚਾਰ ਠੇਕਿਆਂ ’ਤੇ ਕੰਮ ਸ਼ੁਰੂ ਕਰਨ ਲਈ ਝੰਡੀ ਦੇ ਦਿੱਤੀ ਹੈ। ਹੇਠਲੀ ਅਦਾਲਤ ਨੇ ਇਨ੍ਹਾਂ ਪ੍ਰਾਜੈਕਟਾਂ ’ਤੇ ਰੋਕ ਲਗਾ ਦਿੱਤੀ ਸੀ। ਸੁਪਰੀਮ ਕੋਰਟ ਦੇ ਫੰਡ ਦੀ ਵਰਤੋਂ ਕਰਨ ’ਤੇ ਲੱਗੀ ਰੋਕ ਹਟਾਉਣ ਦੇ ਇਸ ਫ਼ੈਸਲੇ ਨਾਲ ਰਾਸ਼ਟਰਪਤੀ ਡੋਨਲਡ ਟਰੰਪ ਨੂੰ 2016 ਦੇ ਚੋਣ ਪ੍ਰਚਾਰ ਦੌਰਾਨ ਕੀਤੇ ਆਪਣੇ ਮੁੱਖ ਵਾਅਦੇ ’ਤੇ ਅੱਗੇ ਵਧਣ ਦਾ ਮੌਕਾ ਮਿਲੇਗਾ ਅਤੇ ਇਸ ਦੇ ਨਾਲ ਹੀ ਆਪਣੇ ਦੂਜੇ ਕਾਰਜਕਾਲ ਲਈ ਉਨ੍ਹਾਂ ਦੀ ਰਾਸ਼ਟਰਪਤੀ ਵਜੋਂ ਦਾਅਵੇਦਾਰੀ ਮਜ਼ਬੂਤ ਹੋਵੇਗੀ। ਫ਼ੈਸਲੇ ਤੋਂ ਬਾਅਦ ਟਰੰਪ ਨੇ ਟਵੀਟ ਕੀਤਾ, ‘ਕੰਧ ਬਣਾਉਣ ਲਈ ਵੱਡੀ ਜਿੱਤ। ਅਮਰੀਕਾ ਦੇ ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਪਲਟਦਿਆਂ ਦੱਖਣੀ ਸਰਹੱਦ ’ਤੇ ਕੰਧ ਬਣਾਉਣ ਦੀ ਇਜਾਜ਼ਤ ਦੇ ਦਿੱਤੀ ਹੈ।


