- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ਵਲੋਂ ਕਸ਼ਮੀਰ ਮੁੱਦੇ ’ਤੇ ਵਿਚੋਲਗੀ ਦੀ ਪੇਸ਼ਕਸ਼
ਮੋਦੀ ਨੇ ਜਾਪਾਨ ਦੌਰੇ ਦੌਰਾਨ ਵਿਚੋਲਗੀ ਲਈ ਕੀਤੀ ਸੀ ਬੇਨਤੀ: ਟਰੰਪ
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਸ਼ਮੀਰ ਮੁੱਦੇ ’ਤੇ ਭਾਰਤ ਅਤੇ ਪਾਕਿਸਤਾਨ ਵਿਚ ਵਿਚੋਲਗੀ ਦੀ ਪੇਸ਼ਕਸ਼ ਕੀਤੀ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਵ੍ਹਾਈਟ ਹਾਊਸ ਵਿੱਚ ਟਰੰਪ ਨਾਲ ਮੁਲਕਾਤ ਕੀਤੀ। ਟਰੰਪ ਨੇ ਕਿਹਾ ਕਿ ਜੇਕਰ ਦੋਵੇਂ ਮੁਲਕ ਕਹਿਣਗੇ ਤਾਂ ਉਹ ਮਦਦ ਲਈ ਤਿਆਰ ਹਨ।ਓਵਲ ਆਫਿਸ ਵਿੱਚ ਮੁਲਾਕਾਤ ਦੌਰਾਨ ਟਰੰਪ ਨੇ ਸ਼ੁਰੂਆਤੀ ਟਿੱਪਣੀ ਵਿੱਚ ਕਿਹਾ, ‘‘ਜੇਕਰ ਮੈਂ ਮਦਦ ਕਰ ਸਕਦਾ ਹਾਂ, ਤਾਂ ਮੈਂ ਵਿਚੋਲਗੀ ਕਰਨਾ ਪਸੰਦ ਕਰਾਂਗਾ।’’ ਖਾਨ ਨੇ ਟਰੰਪ ਦੀਆਂ ਟਿੱਪਣੀਆਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਜੇਕਰ ਅਮਰੀਕਾ ਮੰਨੇ ਤਾਂ ਕਰੋੜਾਂ ਲੋਕਾਂ ਦੀਆਂ ਦੁਆਵਾਂ ਉਨ੍ਹਾਂ ਦੇ ਨਾਲ ਹਨ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਪਿਛਲੇ ਮਹੀਨੇ ਜਾਪਾਨ ਦੇ ਓਸਾਕਾ ਵਿੱਚ ਮੁਲਾਕਾਤ ਦੌਰਾਨ ਇਹ ਮੁੱਦਾ ਚੁੱਕਦਿਆਂ ਕਸ਼ਮੀਰ ਬਾਰੇ ਵਿਚੋਲਗੀ ਕਰਨ ਲਈ ਕਿਹਾ ਸੀ। ਇਸੇ ਦੌਰਾਨ ਭਾਰਤੀ ਵਿਦੇਸ਼ ਮੰਤਰਾਲੇ ਦੇ ਤਰਜਮਾਨ ਨੇ ਰਾਸ਼ਟਰਪਤੀ ਟਰੰਪ ਦੇ ਇਨ੍ਹਾਂ ਦਾਅਵਿਆਂ ਨੂੰ ਖਾਰਜ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਨੂੰ ਅਜਿਹੀ ਕੋਈ ਬੇਨਤੀ ਨਹੀਂ ਕੀਤੀ। ਇਸ ਤੋਂ ਪਹਿਲਾਂ ਅਮਰੀਕੀ ਸਦਰ ਨੇ ਕਿਹਾ ਸੀ, ‘‘ਦੋ ਹਫ਼ਤੇ ਪਹਿਲਾਂ ਮੈਂ ਪ੍ਰਧਾਨ ਮੰਤਰੀ ਮੋਦੀ ਨਾਲ ਸੀ ਅਤੇ ਅਸੀਂ ਇਸ ਮੁੱਦੇ ’ਤੇ ਗੱਲ ਕਰ ਰਹੇ ਸਾਂ, ਤਾਂ ਉਨ੍ਹਾਂ ਨੇ ਕਿਹਾ ‘ਕੀ ਤੁਸੀਂ ਵਿਚੋਲੇ ਬਣੋਗੇ?’, ਅਤੇ ਮੈਂ ਪੁੱਛਿਆ ਕਿੱਥੇ, ਤਾਂ ਉਨ੍ਹਾਂ ਕਿਹਾ ਕਸ਼ਮੀਰ।’ ਮੈਂ ਕਿਹਾ ਕਿ ਜੇ ਮੈਂ ਵਿਚੋਲਾ ਬਣ ਸਕਦਾ ਹਾਂ ਤੇ ਮਦਦ ਕਰ ਸਕਦਾ ਹਾਂ…ਮੈਂ ਕਸ਼ਮੀਰ ਬਾਰੇ ਮਦਦ ਕਰਨਾ ਪਸੰਦ ਕਰਾਂਗਾ,’’ ਨਾਲ ਹੀ ਉਨ੍ਹਾਂ ਕਿਹਾ, ‘‘ਕਸ਼ਮੀਰ ਵਿੱਚ ਹਾਲਾਤ ਭਿਆਨਕ ਹਨ…ਹਰ ਵੇਲੇ ਬੰਬ ਚੱਲਦੇ ਰਹਿੰਦੇ ਹਨ।


