- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ਵਿਸ਼ਵ ਆਰਥਿਕ ਮੰਚ ਦੀ ਬੈਠਕ ਵਿੱਚ ਨਹੀਂ ਲੈਣਗੇ ਹਿੱਸਾ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਸ਼ਵ ਆਰਥਿਕ ਮੰਚ ਦੀ ਬੈਠਕ ਵਿਚ ਸ਼ਾਮਲ ਹੋਣ ਲਈ ਹੁਣ ਸਵਿਟਜ਼ਰਲੈਂਡ ਦੇ ਦਾਵੋਸ ਨਹੀਂ ਜਾਣਗੇ| ਉਨ੍ਹਾਂ ਦੀ ਜਗ੍ਹਾ ਵਿੱਤ ਮੰਤਰੀ ਸਟੀਵਨ ਮਨੁਵਿਚ ਇਸ ਬੈਠਕ ਵਿਚ ਹਿੱਸਾ ਲੈਣਗੇ| ਵ੍ਹਾਈਟ ਹਾਊਸ ਦੀ ਬੁਲਾਰਾ ਸਾਰਾ ਸੈਂਡਰਸ ਨੇ ਇਹ ਜਾਣਕਾਰੀ ਦਿੱਤੀ| ਉਨ੍ਹਾਂ ਨੇ ਦੱਸਿਆ ਕਿ ਟਰੰਪ ਨੇ ਅੰਸ਼ਕ ਸ਼ਟਡਾਊਨ ਦੇ ਕਾਰਨ ਸਵਿਟਜ਼ਰਲੈਂਡ ਦੇ ਦਾਵੋਸ ਵਿਚ ਹੋਣ ਵਾਲੀ ਵਿਸ਼ਵ ਆਰਥਿਕ ਮੰਚ ਦੀ ਬੈਠਕ ਵਿਚ ਜਾਣ ਦੇ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਹੈ| ਉਨ੍ਹਾਂ ਨੇ ਕਿਹਾ,”8 ਲੱਖ ਅਮਰੀਕੀ ਕਰਚਮਾਰੀਆਂ ਨੂੰ ਤਨਖਾਹ ਨਾ ਮਿਲਣ ਕਾਰਨ ਅਤੇ ਆਪਣੀ ਟੀਮ ਨੂੰ ਲੋੜ ਮੁਤਾਬਕ ਮਦਦ ਯਕੀਨੀ ਕਰਾਉਣ ਲਈ ਰਾਸ਼ਟਰਪਤੀ ਟਰੰਪ ਨੇ ਸਵਿਟਜ਼ਰਲੈਂਡ ਦੇ ਦਾਵੋਸ ਵਿਚ ਆਯੋਜਿਤ ਹੋਣ ਵਾਲੀ ਵਿਸ਼ਵ ਆਰਥਿਕ ਮੰਚ ਵਿਚ ਸ਼ਾਮਲ ਹੋਣ ਲਈ ਤੈਅ ਆਪਣੀ ਵਫਦ ਯਾਤਰਾ ਰੱਦ ਕਰ ਦਿੱਤੀ ਹੈ|


