ਟਰੰਪ ਵੱਲੋਂ ਡੈਨਿਸ਼ ਪ੍ਰਧਾਨ ਮੰਤਰੀ ਦੀ ਸ਼ਲਾਘਾ

ਵਾਸ਼ਿੰਗਟਨ – ਰਾਸ਼ਟਰਪਤੀ ਡੋਨਲਡ ਟਰੰਪ ਨੇ ਡੈਨਮਾਰਕ ਦੀ ਪ੍ਰਧਾਨ ਮੰਤਰੀ ਦੀ ਸ਼ਲਾਘਾ ਕੀਤੀ ਹੈ। ਟਰੰਪ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੈਟੇ ਫਰੈਡੈਰਿਕਸਨ ਦਾ ਅੱਜ ਉਨ੍ਹਾਂ ਨੂੰ ਫੋਨ ਆਇਆ ਸੀ ਤੇ ਉਨ੍ਹਾਂ ਵਿਚਾਲੇ ਕਾਫੀ ਚੰਗੀ ਗੱਲਬਾਤ ਹੋਈ ਹੈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਉਨ੍ਹਾਂ ਡੈਨਮਾਰਕ ਦਾ ਦੌਰਾ ਰੱਦ ਕਰ ਦਿੱਤਾ ਸੀ ਤੇ ਗਰੀਨਲੈਂਡ ਨੂੰ ਖਰੀਦਣ ਸਬੰਧੀ ਦਿੱਤੀ ਸਲਾਹ ਰੱਦ ਕਰਨ ’ਤੇ ਡੈਨਿਸ਼ ਪ੍ਰਧਾਨ ਮੰਤਰੀ ਦੀ ਆਲੋਚਨਾ ਕੀਤੀ ਸੀ।

VIA PUNJAB