- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟੀਕਾਕਰਨ ਤੋਂ ਬਾਅਦ ਹੀ ਖੋਲ੍ਹੇ ਜਾਣ ਸਕੂਲ : ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਸਕੂਲਾਂ ਨੂੰ ਖੋਲ੍ਹਣ ਬਾਰੇ ਕਿਹਾ ਕਿ ਆਦਰਸ਼ ਸਥਿਤੀ ਤਾਂ ਇਹੀ ਹੈ ਕਿ ਟੀਕਾਕਰਨ ਤੋਂ ਬਾਅਦ ਹੀ ਸਕੂਲ ਖੁਲ੍ਹਣ। ਬਾਕੀ ਸੂਬਿਆਂ ਦੇ ਅੰਦਰ ਜੇ ਸਕੂਲ ਖੁਲ੍ਹ ਰਹੇ ਹਨ ਅਤੇ ਉਨ੍ਹਾਂ ਦੇ ਅਨੁਭਵ ਚੰਗੇ ਰਹਿਣ ਤਾਂ ਉਹ ਵੀ ਵਿਚਾਰ ਕਰਨਗੇ। ਅਜੇ ਥੋੜ੍ਹੇ ਦਿਨ ਉਨ੍ਹਾਂ ਨੂੰ ਦੇਖਦੇ ਹਾਂ ਕਿਉਂਕਿ ਦਿੱਲੀ ਵਿੱਚ ਮਾਪਿਆਂ ਦੇ ਮੈਸੇਜ ਆ ਰਹੇ ਹਨ ਕਿ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਉਹ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ। ਵੈਕਸੀਨ ਦੀ ਕਮੀ ਬਾਰੇ ਉਨ੍ਹਾਂ ਕਿਹਾ ਕਿ ਵੈਕਸੀਨ ਨਹੀਂ ਹੈ। ਕੇਂਦਰ ਸਰਕਾਰ ਨੂੰ ਇਸ ਬਾਰੇ ਸੋਚਣਾ ਪਵੇਗਾ ਕਿ ਵੈਕਸੀਨ ਦੀ ਉਪਲਬਧਤਾ ਨੂੰ ਕਿਵੇਂ ਵਧਾਇਆ ਜਾਵੇ? ਸੀ. ਐੱਮ. ਤਿਮਾਰਪੁਰ ਵਿੱਚ ਦੇਸ਼ ਵਿੱਚ ਆਈ. ਐੱਸ. ਓ. ਤੋਂ ਪ੍ਰਮਾਣਿਤ ਵਿਧਾਇਕ ਦਫ਼ਤਰ ਦੇ ਉਦਘਾਟਨ ਦੇ ਮੌਕੇ ਤੇ ਬੋਲ ਰਹੇ ਸਨ। ਆਈ. ਐੱਸ. ਓ.-9001 ਦਾ ਇਹ ਪ੍ਰਮਾਣ ਪੱਤਰ, ਆਮ ਆਦਮੀ ਪਾਰਟੀ ਦੇ ਤਿਮਾਰਪੁਰ ਵਿਧਾਨ ਸਭਾ ਤੋਂ ਐੱਮ. ਐੱਲ. ਏ. ਦਲੀਪ ਪਾਂਡੇ ਦੇ ਦਫ਼ਤਰ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਦਫਤਰ ਵਿੱਚ ਸਭ ਵਿਵਸਥਾਵਾਂ ਸ਼ਾਨਦਾਰ ਹਨ। ਦਫ਼ਤਰ ਵਿੱਚ ਆਉਣ ਵਾਲੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸਮੱਸਿਆਵਾਂ ਨੂੰ ਸੁਣਨ ਲਈ ਵੱਖ-ਵੱਖ ਲੋਕਾਂ ਨੂੰ ਜ਼ਿੰਮਵੇਾਰੀ ਸੌਂਪੀ ਗਈ ਹੈ।


