- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟੀ-20 ਦਰਜਾਬੰਦੀ ਵਿੱਚ ਰੋਹਿਤ ਅੱਠਵੇਂ ਤੇ ਕੋਹਲੀ 11ਵੇਂ ਨੰਬਰ ’ਤੇ
ਰੋਹਿਤ ਸ਼ਰਮਾ ਆਈਸੀਸੀ ਟੀ-20 ਬੱਲੇਬਾਜ਼ੀ ਦਰਜਾਬੰਦੀ ਵਿੱਚ ਇੱਕ ਸਥਾਨ ਉਪਰ ਅੱਠਵੇਂ ਨੰਬਰ ’ਤੇ ਪਹੁੰਚ ਗਿਆ ਹੈ, ਜਦਕਿ ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਅੱਜ ਜਾਰੀ ਦਰਜਾਬੰਦੀ ਵਿੱਚ ਚੋਟੀ ਦੇ ਦਸ ਵਿੱਚ ਸ਼ਾਮਲ ਹੋਣ ਦੇ ਨੇੜੇ ਪੁੱਜ ਗਏ ਹਨ। ਕੋਹਲੀ ਨੇ ਦੱਖਣੀ ਅਫਰੀਕਾ ਖ਼ਿਲਾਫ਼ 1-1 ਨਾਲ ਡਰਾਅ ਰਹੀ ਟੀ-20 ਲੜੀ ਦੇ ਦੂਜੇ ਮੈਚ ਵਿੱਚ ਨਾਬਾਦ 72 ਦੌੜਾਂ ਬਣਾਈਆਂ, ਜਿਸ ਦੀ ਬਦੌਲਤ ਉਹ ਇੱਕ ਸਥਾਨ ਉਪਰ 11ਵੇਂ ਨੰਬਰ ’ਤੇ ਪਹੁੰਚ ਗਿਆ, ਜਦਕਿ ਧਵਨ 40 ਅਤੇ 36 ਦੌੜਾਂ ਦੇ ਦੋ ਸਕੋਰ ਬਣਾਉਣ ਕਾਰਨ ਤਿੰਨ ਸਥਾਨ ਦੇ ਫ਼ਾਇਦੇ ਨਾਲ 13ਵੇਂ ਨੰਬਰ ’ਤੇ ਕਾਬਜ਼ ਹੋ ਗਿਆ ਹੈ। ਰੋਹਿਤ ਦੇ 664 ਅੰਕ ਹਨ ਅਤੇ ਉਹ ਇੰਗਲੈਂਡ ਦੇ ਅਲੈਕਸ ਹੇਲਜ਼ ਨਾਲ ਸਾਂਝੇ ਤੌਰ ’ਤੇ ਅੱਠਵੇਂ ਨੰਬਰ ’ਤੇ ਹੈ। ਗੇਂਦਬਾਜ਼ੀ ਦਰਜਾਬੰਦੀ ਵਿੱਚ ਵਾਸ਼ਿੰਗਟਨ ਸੁੰਦਰ ਅੱਠ ਸਥਾਨਾਂ ਦੇ ਫ਼ਾਇਦੇ ਨਾਲ 50ਵੇਂ ਨੰਬਰ ’ਤੇ ਪਹੁੰਚ ਗਿਆ। ਟੀਮ ਦਰਜਾਬੰਦੀ ਵਿੱਚ ਭਾਰਤ ਚੌਥੇ ਸਥਾਨ ’ਤੇ ਹੈ। ਪਾਕਿਸਤਾਨ ਪਹਿਲੇ, ਇੰਗਲੈਂਡ ਦੂਜੇ ਅਤੇ ਦੱਖਣੀ ਅਫਰੀਕਾ ਤੀਜੇ ਸਥਾਨ ’ਤੇ ਹੈ।


