- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟੀ-20: ਭਾਰਤ ਦੀ ਆਸਟਰੇਲੀਆ ‘ਏ’ ਉੱਤੇ ਲੀਡ
ਮੁੰਬਈ – ਮਿਤਾਲੀ ਰਾਜ ਦੇ ਸੈਂਕੜੇ ਦੀ ਬਦੌਲਤ ਭਾਰਤ ‘ਏ’ ਨੇ ਅੱਜ ਇੱਥੇ ਆਸਟਰੇਲੀਆ ‘ਏ’ ਨੂੰ 28 ਦੌੜਾਂ ਨਾਲ ਹਰਾ ਕੇ ਤਿੰਨ ਟੀ-20 ਮੈਚਾਂ ਦੀ ਲੜੀ ਵਿੱਚ 2-0 ਦੀ ਲੀਡ ਬਣਾ ਲਈ ਹੈ। ਮਿਤਾਲੀ ਨੇ ਸਮ੍ਰਿਤੀ ਮੰਧਾਨਾ ਨਾਲ ਪਾਰੀ ਦੀ ਸ਼ੁਰੂਆਤ ਕੀਤੀ ਅਤੇ ਆਸਟਰੇਲਿਆਈ ਗੇਂਦਬਾਜ਼ਾਂ ਨੂੰ ਸਬਕ ਸਿਖਾਉਂਦਿਆਂ 61 ਗੇਂਦਾਂ ’ਤੇ ਨਾਬਾਦ 105 ਦੌੜਾਂ ਬਣਾਈਆਂ। ਇਹ ਕਿਸੇ ਭਾਰਤੀ ਮਹਿਲਾ ਬੱਲੇਬਾਜ਼ ਦਾ ਟੀ-20 ਵਿੱਚ ਸਭ ਤੋਂ ਵੱਧ ਸਕੋਰ ਵੀ ਹੈ। ਇਸ ਤੋਂ ਪਹਿਲਾਂ ਦਾ ਰਿਕਾਰਡ ਸਮ੍ਰਿਤੀ (102 ਦੌੜਾਂ) ਦੇ ਨਾਮ ਸੀ। ਮਿਤਾਲੀ ਨੇ ਸਿਰਫ਼ 31 ਗੇਂਦਾਂ ’ਤੇ ਆਪਣਾ ਨੀਮ ਸੈਂਕੜਾ ਪੂਰਾ ਕੀਤਾ, ਜਦਕਿ ਸੈਂਕੜੇ ਲਈ ਉਸ ਨੇ 59 ਗੇਂਦਾਂ ਖੇਡੀਆਂ। ਉਸ ਦੀ ਇਸ ਪਾਰੀ ਦੀ ਮਦਦ ਨਾਲ ਭਾਰਤ ਨੇ ਪੰਜ ਵਿਕਟਾਂ ’ਤੇ 184 ਦੌੜਾਂ ਬਣਾਈਆਂ। ਆਸਟਰੇਲਿਆਈ ਟੀਮ ਇਸ ਦੇ ਜਵਾਬ ਵਿੱਚ ਨੌਂ ਵਿਕਟਾਂ ’ਤੇ 156 ਦੌੜਾਂ ਹੀ ਬਣਾ ਸਕੀ। ਸਮ੍ਰਿਤੀ (ਇੱਕ), ਜੇਮੀਮਾ ਰੌਡਰਿਗਜ਼ (ਪੰਜ), ਡੀ ਹੇਮਲਤਾ (ਦੋ) ਅਤੇ ਅਨੁਜਾ ਪਾਟਿਲ (ਸਿਫ਼ਰ) ਛੇਤੀ ਹੀ ਆਊਟ ਹੋ ਗਈਆਂ, ਪਰ ਮਿਤਾਲੀ ਡਟੀ ਰਹੀ। ਕਪਤਾਨ ਹਰਮਨਪ੍ਰੀਤ ਕੌਰ (33 ਗੇਂਦਾਂ ’ਤੇ 57 ਦੌੜਾਂ) ਨੇ ਉਸ ਦਾ ਚੰਗਾ ਸਾਥ ਦਿੱਤਾ। ਦੋਵਾਂ ਨੇ 85 ਦੌੜਾਂ ਦੀ ਸਾਂਝੇਦਾਰੀ ਕੀਤੀ।


