- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟੈਕਸਾਸ ਦੇ ਗਵਰਨਰ ਨੇ ਕੀਤੀ ਦੀਵਾਲੀ ਸਮਾਰੋਹ ਦੀ ਮੇਜ਼ਬਾਨੀ
ਹਿਊਸਟਨ – ਟੈਕਸਾਸ ਦੇ ਗਵਰਨਰ ਗ੍ਰੇਗ ਐਬਾਟ ਨੇ ਆਪਣੀ ਰਿਹਾਇਸ਼ ‘ਤੇ ਦੀਵਾਲੀ ਸਮਾਰੋਹ ਦਾ ਆਯੋਜਨ ਕੀਤਾ ਅਤੇ ਇਸ ਵਿਚ ਪ੍ਰਮੁੱਖ ਭਾਰਤੀ ਅਮਰੀਕੀ ਸ਼ਾਮਲ ਹੋਏ। ਇਸ ਦੌਰਾਨ ਐਬਾਟ ਨੇ ਵੱਖ-ਵੱਖ ਖੇਤਰਾਂ ਵਿਚ ਭਾਰਤੀ ਭਾਈਚਾਰੇ ਦੀਆਂ ਉਪਲਬਧੀਆਂ ਦੀ ਸ਼ਲਾਘਾ ਕੀਤੀ। ਪ੍ਰਕਾਸ਼ ਪੁਰਬ ਮੌਕੇ ਐਬਾਟ ਨੇ ਆਸਟਿਨ ਸਿਟੀ ਦੇ ਗਵਰਨਰ ਦੇ ਮੈਂਸ਼ਨ ਵਿਚ ਰਸਮੀ ਦੀਪ ਜਗਾ ਕੇ ਸਮਾਰੋਹ ਦੀ ਸ਼ੁਰੂਆਤ ਕੀਤੀ। ਐਤਵਾਰ ਨੂੰ ਆਯੋਜਿਤ ਪ੍ਰੋਗਰਾਮ ਵਿਚ ਐਬਾਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਰਤ ਦੇ ਲੋਕਾਂ ਅਤੇ ਟੈਕਸਾਸ ਤੇ ਅਮਰੀਕਾ ਦੇ ਦੂਜੇ ਸੂਬਿਆਂ ਵਿਚ ਰਹਿ ਰਹੇ ਭਾਰਤੀ ਅਮਰੀਕੀਆਂ ਨੂੰ ਦਿਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਹ ਲਗਾਤਾਰ ਚੌਥਾ ਸਾਲ ਹੈ ਜਦੋਂ ਟੈਕਸਾਸ ਦੇ ਗਵਰਨਰ ਨੇ ਆਸਟਿਨ ਸਥਿਤ ਆਪਣੇ ਮੈਂਸ਼ਨ ਵਿਚ ਦੀਵਾਲੀ ਸਮਾਰੋਹ ਦਾ ਆਯੋਜਨ ਕੀਤਾ ਹੈ।


