- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟੈਸਟ ਪੰਜ ਦਿਨ ਦਾ ਹੀ ਰਹਿਣ ਦਿਓ ਜੈਵਰਧਨੇ
ਕੌਮਾਂਤਰੀ ਕ੍ਰਿਕਟ ਕੌਂਸਲ ਦੀ ਕ੍ਰਿਕਟ ਕਮੇਟੀ ਦੇ ਮੈਂਬਰ ਮਹੇਲਾ ਜੈਵਰਧਨੇ ਨੇ ਅੱਜ ਕਿਹਾ ਕਿ ਟੈਸਟ ਕ੍ਰਿਕਟ ਨੂੰ ਪੰਜ ਦਿਨ ਦਾ ਹੀ ਰਹਿਣ ਦਿੱਤਾ ਜਾਣਾ ਚਾਹੀਦਾ ਹੈ। ਜੈਵਰਧਨੇ ਦੀ ਮੌਜੂਦਗੀ ਵਾਲੀ ਕਮੇਟੀ ਹਾਲਾਂਕਿ ਆਪਣੀ ਅਗਲੀ ਮੀਟਿੰਗ ਵਿੱਚ ਟੈਸਟ ਕ੍ਰਿਕਟ ਨੂੰ ਚਾਰ ਦਿਨ ਦਾ ਕਰਨ ਦੀ ਤਜਵੀਜ਼ ਬਾਰੇ ਚਰਚਾ ਕਰੇਗੀ। ਆਈਸੀਸੀ ਦੀ ਕ੍ਰਿਕਟ ਕਮੇਟੀ ਦੇ ਪ੍ਰਮੁੱਖ ਸਾਬਕਾ ਭਾਰਤੀ ਕਪਤਾਨ ਅਨਿਲ ਕੁੰਬਲੇ ਨੇ ਦੱਸਿਆ ਕਿ ਦੁਬਈ ਵਿੱਚ 27 ਤੋਂ 31 ਮਾਰਚ ਤੱਕ ਹੋਣ ਵਾਲੀਆਂ ਆਈਸੀਸੀ ਮੀਟਿੰਗਾਂ ਦੌਰਾਨ ਇਸ ਤਜਵੀਜ਼ ਬਾਰੇ ਚਰਚਾ ਕੀਤੀ ਜਾਵੇਗੀ। ਸ੍ਰੀਲੰਕਾ ਦੇ ਸਾਬਕਾ ਕਪਤਾਨ ਜੈਵਰਧਨੇ ਨੇ ਕਿਹਾ ਕਿ ਉਹ ਨਿੱਜੀ ਤੌਰ ’ਤੇ ਟੈਸਟ ਵੰਨਗੀ ਵਿੱਚ ਕਿਸੇ ਵੀ ਤਬਦੀਲੀ ਦੇ ਖ਼ਿਲਾਫ਼ ਹੈ। ਜੈਵਰਧਨੇ ਨੇ ਕਿਹਾ, ‘‘ਅਸੀਂ ਮੀਟਿੰਗ ਵਿੱਚ (ਮਾਰਚ ਮਹੀਨੇ) ਇਸ ਬਾਰੇ ਚਰਚਾ ਕਰਾਂਗੇ ਅਤੇ ਮੈਨੂੰ ਨਹੀਂ ਪਤਾ ਕਿ ਇਸ ਮਗਰੋਂ ਕੀ ਹੋਵੇਗਾ, ਪਰ ਮੇਰਾ ਨਿੱਜੀ ਰਾਇ ਹੈ ਕਿ ਇਸ ਨੂੰ ਪੰਜ ਦਿਨ ਦਾ ਹੀ ਰਹਿਣਾ ਚਾਹੀਦਾ।


