- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟੈਸਟ ਸੀਰੀਜ਼ ‘ਚ ਰੋਹਿਤ ਨੂੰ ਮਿਲੇ ਮੌਕਾ : ਗਾਂਗੁਲੀ
ਨਵੀਂ ਦਿੱਲੀ – ਭਾਰਤੀ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਰੋਹਿਤ ਸ਼ਰਮਾ ਨੂੰ ਟੈਸਟ ਟੀਮ ‘ਚ ਮੌਕਾਂ ਦੇਣ ਦੀ ਗੱਲ ਕਹੀ ਹੈ। ਗਾਂਗੁਲੀ ਨੇ ਕਿਹਾ ਰੋਹਿਤ ਸਮੇਂ ਦੇ ਨਾਲ ਬਦਲੇ ਹਨ ਤੇ ਮੌਕਾ ਮਿਲਣ ‘ਤੇ ਟੈਸਟ ‘ਚ ਵੀ ਵਧੀਆ ਪ੍ਰਦਰਸ਼ਨ ਕਰੇਗਾ। ਇਸ ਲਈ ਉਸ ਨੂੰ ਆਸਟਰੇਲੀਆ ਦੌਰੇ ਦੇ ਲਈ ਟੈਸਟ ਟੀਮ ‘ਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਰੋਹਿਤ ਸ਼ਰਮਾ ਨੇ ਸਾਲ 2013 ‘ਚ ਵੈਸਟਇੰਡੀਜ਼ ਵਿਰੁੱਧ ਆਪਣਾ ਪਹਿਲਾ ਟੈਸਟ ਡੈਬਿਊ ਕੀਤਾ ਸੀ। ਰੋਹਿਤ ਨੇ ਆਪਣੇ ਟੈਸਟ ਸਫਰ ਦੀ ਧਮਾਕੇਦਾਰ ਸ਼ੁਰੂਆਤ ਕੀਤੀ ਸੀ ਤੇ ਉਸ ਨੇ ਆਪਣੇ ਪਹਿਲੇ 2 ਟੈਸਟ ‘ਚ ਬੈਕ ਟੂ ਬੈਕ ਸੈਂਕੜੇ ਲਗਾਏ ਸੀ ਪਰ ਇਸ ਤੋਂ ਬਾਅਦ ਉਹ ਲਗਾਤਾਰ ਟੀਮ ਤੋਂ ਅੰਦਰ-ਬਾਹਰ ਹੁੰਦੇ ਰਹੇ। ਇਸ ਸਾਲ ਜਦੋਂ ਭਾਰਤੀ ਟੀਮ ਦੱਖਣੀ ਅਫਰੀਕਾ ਦੌਰੇ ‘ਤੇ ਸੀ ਤਾਂ ਰੋਹਿਤ ਨੂੰ ਟੈਸਟ ਟੀਮ ‘ਚ ਮੌਕਾ ਮਿਲਿਆ ਸੀ ਪਰ ਸੀਮਿਤ ਓਵਰਾਂ ਦਾ ਇਹ ਚੈਂਪੀਅਨ ਬੱਲੇਬਾਜ਼ ਲਾਲ ਗੇਂਦ ਨਾਲ ਫਲਾਪ ਸਾਬਤ ਹੋਇਆ ਸੀ।


