- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟੋਕੀਓ ਓਲੰਪਿਕ ਟੈਸਟ ਟੂਰਨਾਮੈਂਟ ਲਈ ਮਨਪ੍ਰੀਤ, ਸ੍ਰੀਜੇਸ਼ ਨੂੰ ਆਰਾਮ
ਕਪਤਾਨ ਮਨਪ੍ਰੀਤ ਸਿੰਘ ਅਤੇ ਤਜ਼ਰਬੇਕਾਰ ਗੋਲਕੀਪਰ ਪੀ ਆਰ ਸ੍ਰੀਜੇਸ਼ ਸਮੇਤ ਕੁਝ ਸੀਨੀਅਰ ਖਿਡਾਰੀਆਂ ਨੂੰ ਅਗਲੇ ਮਹੀਨੇ ਟੋਕੀਓ ਵਿੱਚ ਹੋਣ ਵਾਲੇ ਓਲੰਪਿਕ ਟੈਸਟ ਟੂਰਨਾਮੈਂਟ ਲਈ ਭਾਰਤੀ ਹਾਕੀ ਟੀਮ ਤੋਂ ਆਰਾਮ ਦਿੱਤਾ ਗਿਆ ਹੈ। ਮਨਪ੍ਰੀਤ ਅਤੇ ਸ੍ਰੀਜੇਸ਼ ਤੋਂ ਇਲਾਵਾ ਡਿਫੈਂਡਰ ਸੁਰਿੰਦਰ ਕੁਮਾਰ ਵੀ 17 ਤੋਂ 21 ਅਗਸਤ ਤਕ ਹੋਣ ਵਾਲੇ ਟੂਰਨਾਮੈਂਟ ਵਿੱਚ ਭਾਰਤ ਦੀ 18 ਮੈਂਬਰੀ ਟੀਮ ਵਿੱਚ ਨਹੀਂ ਹੋਣਗੇ। ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਭਾਰਤੀ ਟੀਮ ਦੀ ਕਮਾਨ ਸੰਭਾਲਣਗੇ ਜਦ ਕਿ ਸਟ੍ਰਾਈਕਰ ਮਨਦੀਪ ਸਿੰਘ ਉਪ ਕਪਤਾਨ ਹੋਣਗੇ।ਤਜ਼ਰਬੇਕਾਰ ਸਟ੍ਰਾਈਕਰ ਐਸਵੀ ਸੁਨੀਲ ਵੀ ਗੋਡੇ ਦੀ ਸੱਟ ਤੋਂ ਉਭਰਨ ਤੋਂ ਬਾਅਦ ਵਾਪਸੀ ਕਰ ਰਹੇ ਹਨ। ਉਹ ਨੌਂ ਮਹੀਨੇ ਬਾਅਦ ਟੀਮ ਵਿੱਚ ਵਾਪਸ ਆਉਣਗੇ। ਤਜ਼ਰਬੇਕਾਰ ਡਰੈਗ ਫਲਿਕਰ ਰੁਪਿੰਦਰ ਪਾਲ ਸਿੰਘ, ਬਿਰੇਂਦਰ ਲਾਕੜਾ ਅਤੇ ਆਕਾਸ਼ਦੀਪ ਸਿੰਘ ਵੀ ਟੀਮ ਵਿੱਚ ਨਹੀਂ ਹਨ। ਸ੍ਰੀਜੇਸ਼ ਦੀ ਗੈਰ ਮੌਜੂਦਗੀ ਵਿੱਚ ਕਿ੍ਸ਼ਨਨ ਬਹਾਦੁਰ ਪਾਠਕ ਅਤੇ ਨੌਜਵਾਨ ਸੂਰਜ ਕਰਕੇਰਾ ਗੋਲਕੀਪਿੰਗ ਦੀ ਜ਼ਿੰਮੇਵਾਰੀ ਸੰਭਾਲਣਗੇ। ਭਾਰਤ ਦੇ ਮੁੱਖ ਕੋਚ ਗ੍ਰਾਹਮ ਰੀਡ ਨੇ ਕਿਹਾ ਕਿ ਨਵੰਬਰ ਵਿੱਚ ਓਲੰਪਿਕ ਕੁਆਲੀਫਾਇਰ ਨੂੰ ਦੇਖਦੇ ਹੋਏ ਕੁਝ ਸੀਨੀਅਰ ਖਿਡਾਰੀਆਂ ਨੂੰ ਬਾਹਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ, ‘‘ਅਸੀਂ ਮਨਪ੍ਰੀਤ ਸਮੇਤਕੁਝ ਸੀਨੀਅਰ ਖਿਡਾਰੀਆਂ ਨੂੰ ਆਰਾਮ ਦੇ ਰਹੇ ਹਾਂ ਜੋ ਪਿਛਲੇ 12 ਮਹੀਨੇ ਤੋਂ ਲਗਾਤਾਰ ਖੇਡ ਰਹੇ ਹਨ। ਉਹ ਤਰੋ-ਤਾਜ਼ਾ ਹੋ ਕੇ ਅੱਗੇ ਖੇਡ ਸਕਣ।


