- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
‘ਟ੍ਰੇਡ ਵਾਰ’ ਨੂੰ ਲੈ ਚੀਨ ਨਾਲ ਗੱਲਬਾਤ ਕਰਨ ਨੂੰ ਤਿਆਰ ਹੋਇਆ ਅਮਰੀਕਾ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨ ਦੀਆਂ ਚੀਜ਼ਾਂ ‘ਤੇ ਦਰਾਮਦ ਸ਼ੁਲਕ ਲਾਉਣ ਦਾ ਐਲਾਨ ਕੀਤਾ ਸੀ। ਉਥੇ ਹੀ ਹੁਣ ਟਰੰਪ ਦਾ ਫੈਸਲਾ ਸਾਹਮਣੇ ਆਇਆ ਹੈ, ਜਿਸ ‘ਚ ਉਹ 200 ਅਰਬ ਡਾਲਰ ਸ਼ੁਲਕ ਨੂੰ ਲੈ ਕੇ ਚੀਨ ਨਾਲ ਗੱਲਬਾਤ ਕਰਨਾ ਚਾਹੁੰਦੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਟਰੰਪ ਵੱਲੋਂ ਦਿੱਤਾ ਇਹ ਬਿਆਨ ਅਮਰੀਕਾ ਅਤੇ ਚੀਨ ਵਿਚਾਲੇ ਚੱਲ ਰਹੀ ਟ੍ਰੇਡ ਵਾਰ ਨੂੰ ਖਤਮ ਕਰ ਸਕਦਾ ਹੈ ਅਤੇ ਰਿਸ਼ਤਿਆਂ ‘ਚ ਆਈ ਖਟਾਸ ਨੂੰ ਵੀ ਘਟਾ ਸਕਦਾ ਹੈ। ਦੱਸ ਦਈਏ ਕਿ ਇਕ ਦਿਨ ਪਹਿਲਾਂ ਹੀ ਡੋਨਾਲਡ ਟਰੰਪ ਨੇ ਆਪਣੇ ਪ੍ਰਸ਼ਾਸਨ ਤੋਂ ਚੀਨ ਤੋਂ ਦਰਾਮਦ ਸਮਾਨ ‘ਤੇ 200 ਅਰਬ ਡਾਲਰ ਦਾ ਦਰਾਮਦ ਸ਼ੁਲਕ ਲਾਉਣ ਦੇ ਫੈਸਲੇ ਨੂੰ ਪੂਰਣ ਰੂਪ ਤੋਂ ਕਿਹਾ ਸੀ ਪਰ ਅਜੇ ਇਸ ਸਬੰਧ ‘ਚ ਅਧਿਕਾਰਕ ਐਲਾਨ ਨਹੀਂ ਕੀਤਾ ਗਿਆ। ਇਕ ਅੰਗ੍ਰੇਜ਼ੀ ਅਖਬਾਰ ਦੇ ਬੁਲਾਰੇ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਹਾਲਾਂਕਿ ਇਸ ਸਬੰਧ ‘ਚ ਘੋਸ਼ਣਾ ਦੇ ਐਲਾਨ ਦਾ ਸਮਾਂ ਸਪੱਸ਼ਟ ਨਹੀਂ ਹੈ। ਟਰੰਪ ਨੇ ਸ਼ੁਲਕ ਦੇ ਮੁੱਦੇ ‘ਤੇ ਇਸ ਹਫਤੇ ਦੀ ਸ਼ੁਰੂਆਤ ‘ਚ ਉੱਚ ਸਹਿਯੋਗੀਆਂ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਇਸ ਯੋਜਨਾ ਦੇ ਅਨੁਰੂਪ ਅੱਗੇ ਵਧਣ ਦੇ ਨਿਰਦੇਸ਼ ਦਿੱਤੇ ਸਨ।


