- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਡਾਰ ਦੀ ਹਵਾਲਗੀ ਲਈ ਬ੍ਰਿਟੇਨ ਨਾਲ ਸਮਝੌਤੇ ਤੇ ਦਸਤਖਤ
ਇਸਲਾਮਾਬਾਦ – ਪਾਕਿਸਤਾਨ ਦੇ ਇਕ ਸੀਨੀਅਰ ਅਧਿਕਾਰੀ ਨੇ ਦਾਅਵਾ ਕੀਤਾ ਕਿ ਬ੍ਰਿਟੇਨ ਸਰਕਾਰ ਪਾਕਿਸਤਾਨ ਦੇ ਸਾਬਕਾ ਵਿੱਤ ਮੰਤਰੀ ਇਸਹਾਕ ਡਾਰ ਦੀ ਹਵਾਲਗੀ ਲਈ ਸਹਿਮਤ ਹੋ ਗਈ ਹੈ| ਪਾਕਿਸਤਾਨ ਵਿੱਚ ਡਾਰ ਵਿਰੁੱਧ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਦੀ ਸੁਣਵਾਈ ਚੱਲ ਰਹੀ ਹੈ| ਉਨ੍ਹਾਂ ਤੇ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਰੱਖਣ ਦਾ ਦੋਸ਼ ਹੈ|ਪਨਾਮਾ ਦਸਤਾਵੇਜ਼ ਮਾਮਲੇ ਵਿਚ 28 ਜੁਲਾਈ ਨੂੰ ਸੁਪਰੀਮ ਕਰੋਟ ਦੇ ਫੈਸਲੇ ਦੇ ਬਾਅਦ ਰਾਸ਼ਟਰੀ ਜਵਾਬਦੇਹੀ ਬਿਊਰੋ ਨੇ ਸਾਬਕਾ ਵਿੱਤ ਮੰਤਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਾਇਰ ਕੀਤਾ ਸੀ| ਸੁਣਵਾਈ ਦੌਰਾਨ ਡਾਰ ਲਗਾਤਾਰ ਗੈਰ ਹਾਜ਼ਰ ਰਹੇ ਜਿਸ ਕਾਰਨ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਭਗੌੜਾ ਕਰਾਰ ਦਿੱਤਾ| ਜਵਾਬਦੇਹੀ ਤੇ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਹਾਇਕ ਸ਼ਹਿਜ਼ਾਦ ਅਕਬਰ ਨੇ ਇਸਲਾਮਾਬਾਦ ਵਿਚ ਪੱਤਰਕਾਰਾਂ ਨੂੰ ਦੱਸਿਆ ਕਿ ਇਕ ਸਹਿਮਤੀ ਮੈਮੋਰੰਡਮ ਦੇ ਆਧਾਰ ਤੇ ਡਾਰ ਨੂੰ ਵਾਪਸ ਦੇਸ਼ ਲਿਆਇਆ ਜਾਵੇਗਾ|ਅਕਬਰ ਨੇ ਕਿਹਾ ਕਿ ਸਮਝੌਤੇ ਮੁਤਾਬਕ ਡਾਰ ਨੂੰ ਬ੍ਰਿਟੇਨ ਵਿਚ ਇਕ ਮਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ ਅਤੇ ਫਿਰ ਪਾਕਿਸਤਾਨ ਭੇਜਿਆ ਜਾਵੇਗਾ| ਭਾਵੇਂਕਿ ਇਸ ਪੂਰੀ ਪ੍ਰਕਿਰਿਆ ਵਿਚ ਲੱਗਣ ਵਾਲੇ ਸਮੇਂ ਬਾਰੇ ਨਹੀਂ ਦੱਸਿਆ ਗਿਆ|


